





Total views : 5915069







Total views : 5915069ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ‘ਮਨੁੱਖਤਾ ਲਈ ਕੁਰਬਾਨੀ’ ਵਿਸ਼ੇ ’ਤੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ਦਾ ਮਕਸਦ ਚਾਰ ਸਾਹਿਬਜ਼ਾਦਿਆਂ ਦੀ ਸਰਵਉੱਚ ਹਿੰਮਤ ਅਤੇ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਅਤੇ ਅੰਗ ਦਾਨ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ਼ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ।
ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਧਾਰਮਿਕ ਸੈਮੀਨਾਰ ਦੇ ਆਯੋਜਨ ਮੌਕੇ ਸਹਾਇਕ ਪ੍ਰੋਫੈਸਰ ਸ੍ਰੀਮਤੀ ਅਨੁਕਿਰਨਜੀਤ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦਾ ਸਨਮਾਨ ਕਰਨ ਦੇ ਨਾਲ-ਨਾਲ ਅਤਿ ਨਿਰਸਵਾਰਥਤਾ, ਕੁਰਬਾਨੀ ਦੇ ਮੁੱਲਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਹਾਇਕ ਪ੍ਰੋਫੈਸਰ ਸ੍ਰੀਮਤੀ ਜਾਗ੍ਰਿਤੀ ਮਹਾਜਨ ਨੇ ਮੌਤ ਤੋਂ ਬਾਅਦ ਆਪਣੇ ਸਿਹਤਮੰਦ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਹੋਰ ਜਾਨਾਂ ਨੂੰ ਬਚਾਇਆ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

