ਵੱਡੀ ਖਬਰ ! ਪੰਜਾਬ ਸਰਕਾਰ ਵਲੋ ਸਿਵਲ ਹਸਪਤਾਲ ਅੰਮ੍ਰਿਤਸਰ ਦੀ ਐਸ.ਐਮ.ਓ ਮੁਅੱਤਲ

4925838
Total views : 5915076

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਚੰਡੀਗੜ੍ਹ ਵਿੱਚ ਹੋਈ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸ ਨਾਲ ਸਬੰਧਤ ਜਾਣਕਾਰੀ ਦਾ ਪ੍ਰਚਾਰ ਕਰਨਾ ਸਿਵਲ ਹਸਪਤਾਲ, ਅੰਮ੍ਰਿਤਸਰ ਦੇ ਸੀਨੀਅਰ ਮੈਡੀਕਲ ਅਫਸਰ  ਡਾ. ਭਾਰਤੀ ਧਵਨ ਨੂੰ ਮਹਿੰਗਾ ਪਿਆ। ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸਨੂੰ ਸੇਵਾ ਨਿਯਮਾਂ ਦੀ ਉਲੰਘਣਾ ਮੰਨਦੇ ਹੋਏ ਡਾ. ਧਵਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਸ ਤੋਂ ਬਾਅਦ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਡਾ. ਭਾਰਤੀ ਧਵਨ (ਸੇਵਾ ਨੰਬਰ 6632) ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(a) ਦੇ ਤਹਿਤ ਮੁਅੱਤਲ ਕਰ ਦਿੱਤਾ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਸੈਕਟਰ 34, ਚੰਡੀਗੜ੍ਹ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਪ੍ਰਦਾਨ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News