





Total views : 5947608







Total views : 5947608ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਉਹ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ। ਇਹ ਜਾਣਕਾਰੀ ਸਰਦਾਰ ਮਜੀਠੀਆ ਦੇ ਮੀਡੀਆ ਸਲਾਹਕਾਰ ਵੱਲੋਂ ਹੁਣੇ ਜਾਰੀ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-