ਵਿਜੀਲੈਂਸ ਨੇ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕੀਤੇ ਕਾਬੂ

4878508
Total views : 5840958

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬਾਰਡਰ ਨਿਊਜ ਸਰਵਿਸ

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ਼ੀ ਮੁਹੰਮਦ ਯਾਸੀਨ ਨਾਲ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਸੰਪਰਕ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਯਾਸੀਨ ਨੇ ਲੀਜ਼ ਦੇ ਨਵੀਨੀਕਰਨ ਲਈ ਫਾਈਲ ਤਿਆਰ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਫਿਰ ਰਿਸ਼ਵਤ ਦੀ ਮੰਗ ਨੂੰ ਘਟਾ ਕੇ 20000 ਰੁਪਏ ਕਰ ਦਿੱਤਾ ਗਿਆ। ਇਸ ਵਿੱਚੋਂ ਦੋਸ਼ੀ ਮੁਹੰਮਦ ਯਾਸੀਨ ਨੇ ਮੌਕੇ ’ਤੇ ਹੀ 2,000 ਰੁਪਏ ਰਿਸ਼ਵਤ ਵਜੋਂ ਲਏ ਸਨ ਅਤੇ ਸ਼ਿਕਾਇਤਕਰਤਾ ਨੂੰ ਬਾਕੀ 18,000 ਰੁਪਏ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ ਸੀ। ਸ਼ਿਕਾਇਤਕਰਤਾ ਨੇ ਬਤੌਰ ਸਬੂਤ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਐਸਬੀਐਸ ਨਗਰ ਨੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News