ਦੁਖਦਾਈ ਖਬਰ ! ਸੜਕ ਹਾਦਸੇ’ਚ ਪਤੀ ਪਤਨੀ ਦੀ ਹੋਈ ਮੌਤ

4925962
Total views : 5915246

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ 

ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕਾਂ ਦੀ ਪਹਿਚਾਨ ਫ਼ਤਹਿ ਸਿੰਘ (45) ਤੇ ਬਲਜੀਤ ਕੌਰ (40) ਵਾਸੀ ਪਿੰਡ ਲੋਪੋਕੇ ਵਜੋਂ ਹੋਈ ਹੈ। ਮ੍ਰਿਤਕ ਜੋੜੇ ਦੇ ਭਤੀਜੇ ਲਾਭ ਸਿੰਘ ਨੇ ਦੱਸਿਆ ਕਿ ਮ੍ਰਿਤਕ ਫਤਿਹ ਸਿੰਘ (45) ਅਤੇ ਉਸ ਦੀ ਪਤਨੀ ਬਲਜੀਤ ਕੌਰ ਆਪਣੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਲੋਪੋਕੇ ਜਾ ਰਹੇ ਸਨ। 

ਜਦੋਂ ਵੈਰੋਕੇ ਤੋਂ ਪ੍ਰੀਤ ਨਗਰ ਵਿਚਕਾਰ ਪਹੁੰਚੇ ਤਾਂ ਗ਼ਲਤ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਏ। ਇਸ ਸੰਬੰਧੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News