ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਨੇ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2026’ ’ਚ ਕੀਤੀ ਨੁਮਾਇੰਦਗੀ

4877964
Total views : 5839931

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਦਇਆ ਸਿੰਘ

ਖਾਲਸਾ ਯੂਨੀਵਰਸਿਟੀ ਅਧੀਨ ਬੀ. ਕਾਮ ਦੀ ਵਿਦਿਆਰਥਣ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਆਯੋਜਿਤ ਵੱਕਾਰੀ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2026’ ’ਚ ਨੁਮਾਇੰਦਗੀ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਸਬੰਧੀ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਉਕਤ ਵਿਦਿਆਰਥਣ ਸ਼੍ਰਣਿਆ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਯੂਨੀਵਰਸਿਟੀ ਦੀ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2026’ ਇਕ ਮਹੱਤਵਪੂਰਨ ਰਾਸ਼ਟਰੀ ਮੰਚ ਹੈ, ਜਿਸਦਾ ਉਦੇਸ਼ ਦੇਸ਼ ਦੇ ਨੌਜਵਾਨਾਂ ਨੂੰ ਅਗਵਾਈ, ਸ਼ਾਸਨ ਪ੍ਰਬੰਧ, ਨਵੀਨਤਾ ਅਤੇ ਸਮਾਵੇਸ਼ੀ ਵਿਕਾਸ ਵਰਗੇ ਵਿਸ਼ਿਆਂ ’ਤੇ ਅਰਥਪੂਰਨ ਚਰਚਾ ’ਚ ਸ਼ਾਮਿਲ ਕਰਨਾ ਹੈ ਤਾਂ ਜੋ ਇਕ ਪ੍ਰਗਤੀਸ਼ੀਲ ਅਤੇ ਆਤਮਨਿਰਭਰ ਭਾਰਤ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਗਮ ’ਚ ਦੇਸ਼ ਭਰ ਤੋਂ ਪ੍ਰਮੁੱਖ ਨੀਤੀ-ਨਿਰਧਾਰਕ, ਵਿਦਵਾਨ, ਉਦਯੋਗ ਜਗਤ ਦੇ ਨੇਤਾਵਾਂ ਅਤੇ ਨੌਜਵਾਨ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਦੀਆਂ ਉਪਲਬਧੀਆਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰਣਿਆ ਅਰੋੜਾ ਨੇ ਯੁਵਾ ਲੀਡਰਸ਼ਿਪ, ਰਾਸ਼ਟਰ ਨਿਰਮਾਣ, ਟਿਕਾਊ ਵਿਕਾਸ ਅਤੇ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ’ਚ ਨੌਜਵਾਨਾਂ ਦੀ ਭੂਮਿਕਾ ’ਤੇ ਕੇਂਦ੍ਰਿਤ ਵੱਖ-ਵੱਖ ਸੈਸ਼ਨਾਂ ਅਤੇ ਵਿਚਾਰ-ਵਟਾਂਦਰੇ ’ਚ ਸਰਗਰਮੀ ਨਾਲ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਣ ਦੀ ਭਾਗੀਦਾਰੀ ਖਾਲਸਾ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਅਕਾਦਮਿਕ ਉੱਤਮਤਾ ਅਤੇ ਨੇਤ੍ਰਿਤਵ-ਕੇਂਦ੍ਰਿਤ ਮਾਹੌਲ ਨੂੰ ਦਰਸਾਉਂਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News