ਹਾਈਕੋਰਟ ਦੇ ਹੁਕਮਾਂ ਉਪਰੰਤ ਹੀ ਵਿਜੀਲੈਂਸ ਬਿਊਰੋ ਨੇ ‘ਆਪ’ ਦੀ ਮਹਿਲਾ ਆਗੂ ਤੇ ਸਰਪੰਚ ਵਿਰੁੱਧ ਕੀਤਾ ਕੇਸ ਦਰਜ

4877959
Total views : 5839922

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ ਬਾਰਡਰ ਨਿਊਜ ਸਰਵਿਸ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸੱਤਾਧਾਰੀ ‘ਆਮ ਆਦਮੀ ਪਾਰਟੀ’ ਦੇ ਮਹਿਲਾ ਵਿੰਗ ਦੀ ਤੱਤਕਾਲੀ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਕਾਲਝਰਾਣੀ ਦੀ ਮੌਜੂਦਾ ਸਰਪੰਚ ਸਤਵੀਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਤਵੀਰ ਕੌਰ ਨੇ ਜੰਗਲਾਤ ਵਿਭਾਗ ਵਿੱਚ ਡਰਾਈਵਰ ਦੀ ਨੌਕਰੀ ਦਿਵਾਉਣ ਬਦਲੇ ‘ਆਮ ਆਦਮੀ ਪਾਰਟੀ’ ਦੇ ਵਲੰਟੀਅਰ ਜਤਿੰਦਰ ਸਿੰਘ ਤੋਂ ਉਸ ਦੀ ਤਨਖਾਹ ਵਿੱਚੋਂ 8 ਹਜ਼ਾਰ 500 ਰੁਪਏ ਪ੍ਰਤੀ ਮਹੀਨਾ ਦੇਣ ਦੀ ਮੰਗ ਕੀਤੀ ਸੀ।

ਜਤਿੰਦਰ ਸਿੰਘ ਨੇ 19 ਦਸੰਬਰ 2023 ਨੂੰ ਬਠਿੰਡਾ ਵਿਜੀਲੈਂਸ ਕੋਲ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਸੀ ਪਰ ਵਿਜੀਲੈਂਸ ਨੇ ਕਾਰਵਾਈ ਕਰਨ ਤੋਂ ਪਾਸਾ ਵੱਟ ਲਿਆ ਜਿਸ ਦਾ ਕਾਰਨ ਸਿਆਸੀ ਦਬਾਅ ਦੱਸਿਆ ਜਾਂਦਾ ਹੈ। ਪੀੜਤ ਜਤਿੰਦਰ ਸਿੰਘ ਨੇ ਕਾਰਵਾਈ ਕਰਵਾਉਣ ਲਈ ਸਬੂਤਾਂ ਸਮੇਤ 2025 ਦੌਰਾਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਹੈਰਾਨੀ ਦੀ ਗੱਲ ਹੈ ਕਿ ਵਿਜੀਲੈਂਸ ਨੇ 25 ਜਨਵਰੀ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਸੀ ਪਰ ਇਸ ਸਬੰਧੀ ਭਾਫ ਵੀ ਬਾਹਰ ਨਹੀਂ ਨਿਕਲਣ ਦਿੱਤੀ ਅਤੇ ਨਾਂ ਹੀ ਸਰਪੰਚ ਸਤਵੀਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ।

ਵੱਡੀ ਗੱਲ ਇਹ ਹੈ ਕਿ ਗਾਹੇ ਬਗਾਹੇ ਆਪਣੀ ਪ੍ਰਾਪਤੀਆਂ ਦਾ ਚਿੱਠਾ ਮੀਡੀਆ ਨੂੰ ਦੱਸਣ ਵਾਲੀ ਵਿਜੀਲੈਂਸ ਨੇ ਇਹ ਮਾਮਲਾ ਪੱਤਰਕਾਰਾਂ ਤੋਂ ਵੀ ਲੁਕਾਈ ਰੱਖਿਆ ਹੈ।

ਹੁਣ ਸਾਹਮਣੇ ਆਇਆ ਹੈ ਕਿ ਵਿਜੀਲੈਂਸ ਨੇ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਰਪੰਚ ਸਤਬੀਰ ਕੌਰ ਖਿਲਾਫ ਭ੍ਰਿਸ਼ਟਚਾਰ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਵਿਜੀਲੈਂਸ ਨੇ ਐਫਆਈਆਰ ’ਚ ਕਿਹਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਰਾਕੇਸ਼ ਪੁਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਨਾਮਜਦ ਕੀਤਾ ਜਾਏਗਾ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News