





Total views : 5896148







Total views : 5896148ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਮਿੱਕੀ ਗੁਮਟਾਲਾ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ਸਰਕਾਰੀ ਐਮੀਨੈਂਸ ਸਕੂਲ, ਛੇਹਰਟਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਨੂੰਪੁਰ ਵਿੱਚ ਕਰਵਾਈ ਗਈ ਪੈਰੇਂਟਸ-ਟੀਚਰ ਮੀਟ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਮੁੱਚੇ ਵਿਕਾਸ ਸੰਬੰਧੀ ਮਾਪਿਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਡਾ. ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸਕੂਲਾਂ ਵਿੱਚ ਨਵੇਂ ਕਲਾਸਰੂਮ, ਸਮਾਰਟ ਬੋਰਡ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਮਾਹੌਲ ਮਿਲ ਸਕੇ।
ਵਿਧਾਇਕ ਡਾ. ਸੰਧੂ ਵੱਲੋਂ ਪੈਰੇਂਟਸ-ਟੀਚਰ ਮੀਟ ਵਿੱਚ ਸ਼ਮੂਲੀਅਤ, ਸਿੱਖਿਆ ਦੀ ਗੁਣਵੱਤਾ ਉੱਤੇ ਦਿੱਤਾ ਜ਼ੋਰ

ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਹੈ। ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਮਾਪਿਆਂ ਨੂੰ ਬੱਚਿਆਂ ਦੀ ਹਰ ਗਤੀਵਿਧੀ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕਰਦੇ ਹੋਏ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਸਮਾਗਮ ਦੌਰਾਨ ਸਕੂਲ ਸਟਾਫ਼, ਮਾਪੇ, ਵਿਦਿਆਰਥੀ ਅਤੇ ਸਥਾਨਕ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
ਇਸ ਮੌਕੇ ਪ੍ਰਿੰਸੀਪਲ ਘਨੂੰਪੁਰ ਪ੍ਰਦੀਪ ਆਨੰਦ,ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਮਨਮੀਤ ਕੌਰ,ਬੀ ਆਰ ਸੀ ਸ਼ਿਖਾ ਦੁਆ,ਰਾਕੇਸ਼ ਕੁਮਾਰ,ਰੁਪਿੰਦਰ ਕੌਰ,ਨਵਦੀਪ ਕੌਰ,ਚੇਤਨ ਸ਼ਰਮਾ,ਮਾਨਿਕ ਕੌਸ਼ਲ,ਚੇਅਰਮੈਨ ਗੁਰਦੇਵ ਸਿੰਘ ਜੱਜੀ,ਪੀ ਏ ਮਾਧਵ ਸ਼ਰਮਾ,ਪੀ ਏ ਅਮਰਜੀਤ ਸ਼ੇਰਗਿੱਲ ਆਦਿ ਮੌਜੂਦ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-