‘ਆਪ’ ਆਗੂ ਦੇ ਕਤਲ ਮਾਮਲੇ ‘ਚ ਫ਼ਰਾਰ ਨੌਕਰ (ਮੁੱਖ ਮੁਲਜ਼ਮ ) ਅੰਮ੍ਰਿਤਸਰ ਦੇ ਖਾਸਾ ਤੋਂ ਗ੍ਰਿਫ਼ਤਾਰ :ਪੁਲਿਸ ਦੀ ਜਵਾਬੀ ਗੋਲੀਬਾਰੀ ‘ਚ ਜ਼ਖਮੀ ਹੋਇਆ ਦੋਸ਼ੀ ਸ਼ਮਿੰਦਰ ਸਿੰਘ

4913544
Total views : 5896135

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ

ਸ਼ਮਿੰਦਰ ਸਿੰਘ ਦਾ ਹੈ ਪੁਰਾਣਾ ਅਪਰਾਧਕ ਰਿਕਾਰਡ -ਡੀਆਈਜੀ ਸੰਦੀਪ ਗੋਇਲ

ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਰਹੇ ਸਨ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਥਹੁ-ਟਿਕਾਣੇ ਦਾ ਪਤਾ ਲਗਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਸਨ।

ਪੁਲਿਸ ਨੇ ਮੁੱਖ ਦੋਸ਼ੀ  ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ  ਕੀਤਾ ਬਰਾਮਦ

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਕਿ ਸ਼ਮਿੰਦਰ ਸਿੰਘ  ਨੇ ਕਤਲ ਕਰਨ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਪਨਾਹ ਲਈ ਹੋਈ ਹੈ।  ਉਨ੍ਹਾਂ ਕਿਹਾ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਲ ਲੱਗਦੇ ਇਲਾਕਿਆਂ ਵਿੱਚ ਨਾਕੇ ਲਗਾਏ ਅਤੇ ਜਾਂਚ ਤੇਜ਼ ਕਰ ਦਿੱਤੀ।ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਜਦੋਂ ਪੁਲਿਸ ਨੇ ਦੋਸ਼ੀ ਨੂੰ ਮੋਟਰਸਾਈਕਲ ‘ਤੇ ਆਉਂਦੇ ਦੇਖਿਆ ਤਾਂ ਪੁਲਿਸ ਪਾਰਟੀ ਨੇ ਉਸਨੂੰ ਤੁਰੰਤ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੇ ਚਲਦਿਆਂ ਦੋਸ਼ੀ ਘਬਰਾ ਗਿਆ ਅਤੇ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਕੰਟਰੋਲ ਗੁਆ ਬੈਠਾ ਅਤੇ ਹੇਠਾਂ ਡਿੱਗ ਪਿਆ।

ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ: ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਸਵੈ-ਰੱਖਿਆ ਵਿੱਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।

ਐਸਐਸਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਲੱਕੀ ਓਬਰਾਏ ਕਤਲ ਕੇਸ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਵੀ ਮਹੱਤਵਪੂਰਨ ਖੁਲਾਸੇ ਕੀਤੇ ਹਨ। ਇਨ੍ਹਾਂ ਖੁਲਾਸਿਆਂ ਦੇ ਆਧਾਰ ’ਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਹੋਰ ਛਾਪੇਮਾਰੀਆਂ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਜਲੰਧਰ ਕਮਿਸ਼ਨਰੇਟ ਡਿਵੀਜ਼ਨ 6 ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫ.ਆਈ.ਆਰ. ਨੰ. 25 ਮਿਤੀ 6/2/2026 ਪਹਿਲਾਂ ਹੀ ਦਰਜ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News