ਐੱਸਐੱਸਪੀ ਫ਼ਾਜ਼ਿਲਕਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼

4877972
Total views : 5839944

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ 

ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਅਤੇ ਪੁਲਿਸ ਵੱਲੋਂ ਹੋਈ ਗਲਤੀ ਦੀ ਖਿਮਾ ਜਾਚਨਾ ਕਰਨ ਲਈ ਪੁੱਜੇ।

ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ’ਚ ਪੁਲਿਸ ਕਾਰਵਾਈ ਲਈ ਕੀਤੀ ਖਿਮਾ ਜਾਚਨਾ

ਇਸ ਮੌਕੇ ਐੱਸਐੱਸਪੀ . ਗੁਰਮੀਤ ਸਿੰਘ ਨੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਹੋਈ ਭੁੱਲ ਦੀ ਖਿਮਾ ਜਾਚਨਾ ਕੀਤੀ।ਇਸ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਸ਼ਵ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਦੇ ਚਾਰ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ।

ਉਨ੍ਹਾਂ ਕਿਹਾ ਕਿ ਇੱਥੇ ਦੁਨੀਆ ਭਰ ਤੋਂ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਐੱਸਐੱਸਪੀ ਸ. ਗੁਰਮੀਤ ਸਿੰਘ ਨੇ ਆਪਣਾ ਪੱਖ ਰੱਖਿਆ ਹੈ ਅਤੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਵੀ ਇਸ ਨੂੰ ਸੌਂਪਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਗੁਰਮੀਤ ਸਿੰਘ ਨੇ ਇਸ ਗੱਲ ਨੂੰ ਮਹਿਸੂਸ ਕੀਤਾ ਹੈ ਕਿ ਜਿਵੇਂ ਬੀਤੇ ਦਿਨੀਂ ਉਨ੍ਹਾਂ ਦੇ ਜ਼ਿਲ੍ਹੇ ਦੀ ਪੁਲਿਸ ਦੇ ਪੰਜ ਬੰਦੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਦਾਖਲ ਹੋਏ ਉਹ ਇਸ ਤਰ੍ਹਾਂ ਨਹੀਂ ਜਾਣੇ ਚਾਹੀਦੇ ਸਨ। ਪੁਲਿਸ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਕਦੇ ਵੀ ਅਜਿਹਾ ਕੁਝ ਨਹੀਂ ਵਾਪਰਨਾ ਚਾਹੀਦਾ ਜਿਸ ਨਾਲ ਇੱਥੋਂ ਦਾ ਮਾਹੌਲ ਖਰਾਬ ਹੋਵੇ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News