





Total views : 5839879







Total views : 5839879ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਫਤਿਹਗੜ੍ਹ ਸਾਹਿਬ /ਬੀ.ਐਨ.ਈ ਬਿਊਰੋ
ਫਤਿਹਗੜ੍ਹ ਸਾਹਿਬ ਦੀ ਖਮਾਣੋਂ ਤਹਿਸੀਲ ਦੀ ਤਹਿਸੀਲਦਾਰ ਰਮਨਦੀਪ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਤਤਕਾਲ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪ੍ਰਸ਼ਾਸਨਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕੀਤੀ ਗਈ ਹੈ। ਮਾਲ,ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਨ੍ਹਾਂ ਹੁਕਮਾਂ ‘ਤੇ ਹਸਤਾਖਰ ਕੀਤੇ ਹਨ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਰੈਵਨਿਊ ਵਿਭਾਗ ਦੇ ਨਿਯਮਾਂ ਮੁਤਾਬਿਕ ਰਜਿਸਟਰੀਆਂ ਸਿਰਫ ਜਿਲ੍ਹੇ ਦੇ ਅੰਦਰ ਹੀ ਹੋ ਸਕਦੀਆਂ ਹਨ। ਪਰੰਤੂ ਇੱਥੇ ਤਹਿਸੀਲਦਾਰ ਖਮਾਣੋ ਰਮਨਦੀਪ ਕੌਰ ਨੇ ਲੁਧਿਆਣਾ ਜ਼ਿਲ੍ਹੇ ਦੀਆਂ 13 ਰਜਿਸਟਰੀਆਂ ਨਿਯਮਾਂ ਤੋਂ ਉਲਟ ਜਾਕੇ ਗਲਤ ਤਰੀਕੇ ਨਾਲ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਕਰ ਦਿੱਤੀਆਂ। ਇਹ ਵੀ ਪਤਾ ਲੱਗਾ ਹੈ ਕਿ ਪੌਸ਼ ਏਰੀਏ ਲੁਧਿਆਣਾ ਦੀਆਂ ਰਜਿਸਟਰੀਆਂ ਕਿਤੇ ਵੀ ਨਹੀਂ ਹੋ ਸਕਦੀਆਂ ਅਤੇ ਗੈਰ ਕਾਨੂੰਨੀ ਕਲੋਨੀਆਂ ਦੇ ਕਮਰਸ਼ੀਅਲ ਰੇਟਾਂ ਦੇ ਪਲਾਟ ਹਨ ਜਿਨ੍ਹਾਂ ਦੀ ਗਿਣਤੀ 13 ਦੱਸੀ ਜਾਂਦੀ ਹੈ।
ਮੁਅੱਤਲੀ ਵਕਫੇ ਦੌਰਾਨ ਉਨ੍ਹਾਂ ਦੀ ਤਾਇਨਾਤੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫਤਰ ਵਿਚ ਨਿਰਧਾਰਤ ਕੀਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਰਮਨਦੀਪ ਕੌਰ ਖਿਲਾਫ਼ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਦੇ ਕੰਮਕਾਜ ਤੇ ਪ੍ਰਸ਼ਾਸਨਿਕ ਕਾਰਜਸ਼ੈਲੀ ਸ਼ਿਕਾਇਤਾਂ ‘ਤੇ ਵੀ ਸਵਾਲ ਚੁੱਕੇ ਜਾ ਰਹੇ ਸਨ। ਖਾਸ ਤੌਰ ਤੋਂ ਖਮਾਣੋਂ ਤਹਿਸੀਲ ਵਿਚ ਜਾਇਦਾਦ ਦੀ ਰਜਿਸਟ੍ਰੀਆਂ ਨੂੰ ਲੈ ਕੇ ਲੋਕਾਂ ਵਿਚ ਅਸੰਤੋਸ਼ ਸੀ ਤੇ ਕਈ ਮਾਮਲਿਆਂ ਵਿਚ ਅਨਿਯਮਤਤਾ ਦੀ ਗੱਲ ਸਾਹਮਣੇ ਆ ਰਹੀ ਸੀ। ਇਨ੍ਹਾਂ ਸ਼ਿਕਾਇਤਾਂ ਤੇ ਉਠ ਰਹੇ ਸਵਾਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਹ ਕਦਮ ਚੁੱਕਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
