





Total views : 5839570







Total views : 5839570ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਪ੍ਰਣ ਕੀਤਾ ਕਿ ਗੈਂਗਸਟਰਵਾਦ ਤੇ ਨਸ਼ਾ ਮਾਫੀਆ ਨੂੰ ਹਮੇਸ਼ਾ ਹਮੇਸ਼ਾ ਲਈ ਖ਼ਤਮ ਕੀਤਾ ਜਾਵੇਗਾ
ਅੱਜ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਈਪੇਰੀਅਨ ਸਿਧਾਂਤ ਜੋ ਸਪਸ਼ਟ ਕਹਿੰਦਾ ਹੈ ਕਿ ਜਿਸ ਸੂਬੇ ਵਿਚੋਂ ਦਰਿਆ ਵਗਦਾ ਹੋਵੇ, ਪਾਣੀ ਉਸਦਾ ਹੈ, ਦੀ ਉਲੰਘਣਾ ਕਰ ਕੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕਿਹਾ ਕਿ ਅਕਾਲੀ ਦਲ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸ ਵਾਈ ਐਲ ਨਹਿਰ ਰਾਹੀਂ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ ’ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ ’ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ।
ਖੇਮਕਰਨ ਦੇ ਹਲਕਾ ਇੰਚਾਰਜ ਵਿਰਸਾ ਸਿੰਘ ਵਲਟੋਹਾ ਦੀ ਹਾਜ਼ਰੀ ਵਿਚ ਸੰਗਤਾਂ ਨੇ ਬਹੁਤ ਜੈਕਾਰੇ ਛੱਡੇ। ਇਥੇ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹ ਗੈਂਗਸਟਰਵਾਦ ਅਤੇ ਨਸ਼ਾ ਮਾਫੀਆ ਰਾਜ ਦਾ ਹਮੇਸ਼ਾ ਹਮੇਸ਼ਾ ਲਈ ਖ਼ਾਤਮਾ ਕਰਨਗੇ। ਉਹਨਾਂ ਕਿਹਾ ਕਿ ਅਸੀਂ ਅਜਿਹੇ ਅਨਸਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲੇ ਅਤੇ ਇਹਨਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਸਕੇ, ਇਸ ਬਾਬਤ ਕਾਨੂੰਨ ਵਿਚ ਸੋਧ ਕਰਾਂਗੇ।ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਵੱਲੋਂ ਪੰਜਾਬ ਦੀਆਂ ਬੇਸ਼ਕੀਮਤੀ ਜ਼ਮੀਨਾਂ ਦਿੱਲੀ ਆਧਾਰਿਤ ਕੰਪਨੀਆਂ ਨੂੰ ਦੇਣ ਦੇ ਯਤਨਾਂ ਤੋਂ ਸੁਚੇਤ ਰਹਿਣ ਅਤੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਸਰਕਾਰ ਦੇ ਲੁਧਿਆਣਾ ਦੀ 34,000 ਏਕੜ ਜ਼ਮੀਨ ਕੌਡੀਆਂ ਦੇ ਭਾਅ ’ਤੇ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੇ ਮਨਸੂਬੇ ਅਸਫਲ ਕੀਤੇ ਅਤੇ ਹੁਣ ਸਰਕਾਰ ਨੇ ਫੈਸਲਾ ਕਰ ਲਿਆ ਹੈ ਕਿ ਮੁਹਾਲੀ ਵਿਚ ਬੇਸ਼ਕੀਮਤੀ ਰੀਅਲ ਅਸਟੇਟ ਜ਼ਮੀਨਾਂ ਆਪਣੀਆਂ ਚਹੇਤੀਆਂ ਕੰਪਨੀਆਂ ਨੂੰ ਅੱਧ ਭਾਅ ’ਤੇ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਸਾਰੀਆਂ ਨਿਲਾਮੀਆਂ ਰੱਦ ਕਰੇਗਾ ਅਤੇ ਉਹਨਾਂ ਅਫਸਰਾਂ ਦੇ ਖਿਲਾਫ ਕਾਰਵਾਈ ਕਰੇਗਾ ਜੋ ਇਹਨਾਂ ਸੌਦਿਆਂ ਵਿਚ ਸ਼ਾਮਲ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਹਰ ਚੋਣ ਵਿਚ ਨਵੀਂਆਂ ਨਵੀਂਆਂ ਸਿਆਸੀ ਪਾਰਟੀਆਂ ਨਾਲ ਤਜ਼ਰਬੇ ਕਰਨੇ ਬੰਦ ਕਰਨ। ਉਹਨਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਬਚਾਉਣਾ ਹੈ ਤਾਂ ਸਾਨੂੰ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਾ ਪਵੇਗਾ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਯਕੀਨ ਦੁਆਉਂਦਾ ਹਾਂ ਕਿ ਆਪਣੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਪੰਜਾਬ ਨੂੰ ਹਰ ਖੇਤਰ ਵਿਚ ਮੋਹਰੀ ਬਣਾਵਾਂਗਾ। ਉਹਨਾਂ ਨੇ ਇਹ ਉਦਾਹਰਣ ਵੀ ਦੱਸੀ ਕਿ ਕਿਵੇਂ ਆਪ ਨੇ ਪੰਜਾਬ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਇਕ ਰਬੜ ਦੀ ਮੋਹਰ ਬਣ ਕੇ ਰਹਿ ਗਏ ਹਨ ਜਦੋਂ ਕਿ ਸਾਰਾ ਮੁੱਖ ਮੰਤਰੀ ਦਫਤਰ ਅਰਵਿੰਦ ਕੇਜਰੀਵਾਲ ਦਾ ਨਿੱਜੀ ਸਕੱਤਰ ਬਿਭਵ ਕੁਮਾਰ ਚਲਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਦਯੋਗਪਤੀ ਰਾਜਿੰਦਰ ਗੁਪਤਾ ਤੋਂ ਰਾਜ ਸਭਾ ਸੀਟ ਬਦਲੇ 75 ਕਰੋੜ ਰੁਪਏ ਵਸੂਲੇ ਗਏ ਅਤੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਆਪਣੀ ਨਾਮਜ਼ਦਗੀ ਵਾਸਤੇ 50 ਕਰੋੜ ਰੁਪਏ ਦਿੱਤੇ।ਸ: ਬਾਦਲ ਨੇ ਸਮਾਜ ਦੇ ਸਾਰੇ ਵਰਗਾਂ ਲਈ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਵੀ ਕੀਤੇ। ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ-ਅੰਦਰ ਉਹਨਾਂ ਨੂੰ ਇਹ ਕੁਨੈਕਸ਼ਨ ਦਿੱਤੇ ਜਾਣਗੇ।
ਸ:ਬਾਦਲ ਨੇ ਦੱਸਿਆ ਕਿ ਕਿਵੇਂ ਨੌਜਵਾਨਾਂ ਵਾਸਤੇ ਨਵੀਂਆਂ ਨੌਕਰੀਆਂ ਤੇ ਮੌਕੇ ਤਿਆਰ ਹੋਣਗੇ ਅਤੇ ਸਾਰੇ ਨਵੇਂ ਉਦਯੋਗਾਂ ਲਈ 75 ਫੀਸਦੀ ਪੰਜਾਬੀ ਨੌਜਵਾਨ ਰੱਖਣੇ ਲਾਜ਼ਮੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਾਰੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਜੋ ਉਹ 10 ਸਾਲਾਂ ਬਾਅਦ ਮੋੜ ਸਕਣਗੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਯਕੀਨੀ ਬਣਾਵੇਗੀ ਕਿ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਾਖਵੀਂਆਂ ਹੋਣ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਨੂੰ ਸੈਰ ਸਪਾਟਾ ਹੱਬ ਵਜੋ਼ ਵਿਕਸਤ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਇਕਮੁਸ਼ਤ ਟੈਕਸ ਅਦਾਇਗੀ ਦੀ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਮੋਟਰ ਸਾਈਕਲਾਂ ਨੂੰ ਰੋਡ ਟੈਕਸ ਤੋਂ ਛੋਟ ਦਿੱਤੀ ਜਾਵੇਗੀ ਅਤੇ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਤੇ ਨਵਾਂ ਕੁਸ਼ਤੀ ਕੱਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਸ਼ੂ ਮੇਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਮਾਰਵਾੜੀ ਘੋੜਿਆਂ ਵਾਸਤੇ ਰੇਸ ਕੋਰਸ ਤਿਆਰ ਕੀਤੇ ਜਾਣਗੇ ਤੇ ਕਬੂਤਰਬਾਜ਼ੀ ਦੀ ਖੇਡ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਕਿਵੇਂ ਕਿਸਾਨ ਖੁਦਕੁਸ਼ੀਆਂ ਵੱਧ ਗਈਆਂ ਹਨ ਤੇ ਕਿਹਾ ਕਿ ਪੰਜਾਬ ਨੂੰ ਨਤੀਜੇ ਵਿਖਾਉਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਨਾ ਕਿ ਆਪ ਸਰਕਾਰ ਵਾਂਗੂ ਗੱਲਾਂ ਦਾ ਕੜਾਹ ਬਣਾਉਣ ਵਾਲੀ ਸਰਕਾਰ ਦੀ। ਇਸ ਮੌਕੇ ਵਿਰਸਾ ਸਿੰਘ ਵਲਟੋਹਾ, ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵਦੀਪ ਸਿੰਘ ਵਲਟੋਹਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ.ਚੇਅਰਮੈਨ ਹਰਵੰਤ ਸਿੰਘ ਝਬਾਲ ਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

