Total views : 5839570

Total views : 5839570ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ‘ਪੰਜਾਬ ਬਚਾਓ’ ਮਹਾਰੈਲੀ ਦੌਰਾਨ ਹਲਕਾ ਅਟਾਰੀ ਪਹੁੰਚੇ। ਇਥੇ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮਾਝੇ ਦੀ ਧਰਤੀ ਨੇ ਢਾਲ ਬਣ ਕੇ ਦੇਸ਼ ਦੀ ਰੱਖਿਆ ਕੀਤੀ ਹੈ। ਜਿਸ ਨੇ ਨਾ ਕਦੇ ਗੋਰਿਆਂ ਦੀ ਪਰਵਾਹ ਕੀਤੀ ਤੇ ਨਾ ਹੀ ਕਦੇ ਟੈਕਾਂ ਦੀ। ਦੁਸ਼ਮਣ ਨੂੰ ਹਿੰਦੋਸਤਾਨ ਵਿਚ ਵੜਨ ਨਹੀਂ ਦਿੱਤਾ। ਪਿਛਲੇ ਦਿਨੀਂ ਪਾਰਲੀਮੈਂਟ ਵਿਚ ਆਜ਼ਾਦੀ ਦੀ ਗੱਲ ਚੱਲੀ ਸੀ। ਵੱਖ-ਵੱਖ ਵਿਧਾਇਕ ਇਸ ‘ਤੇ ਆਪਣੇ ਵਿਚਾਰ ਰੱਖ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਪੰਜਾਬ ਦਾ ਸੂਰਮਿਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹੇ ਜਾਣ ਅਤੇ ਸਰਹੱਦੀ ਪੱਟੀ ਵਿਚ ਇਕ ਵਿਸ਼ੇਸ਼ ਉਦਯੋਗਿਕ ਜ਼ੋਨ ਬਣਾਇਆ ਜਾਵੇ।
ਪੰਜਾਬ ਬਚਾਓ ਮੁਹਿੰਮ ਤਹਿਤ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਇਥੇ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਰਡਰ ਬੰਦ ਹੋਣ ਨਾਲ ਸਰਹੱਦੀ ਪੱਟੀ ਵਿਚ ਵਪਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਉਹਨਾਂ ਕਿਹਾ ਕਿ ਇਕ ਵਾਰ ਅਸੀਂ ਚੁਣੇ ਗਏ ਤਾਂ ਅਸੀਂ ਵਾਹਗਾ ਤੇ ਫਾਜ਼ਿਲਕਾ ਬਾਰਡਰ ਫਲ ਤੇ ਸਬਜ਼ੀਆਂ ਅਤੇ ਹੋਰ ਵਸਤਾਂ ਕੇਂਦਰੀ ਏਸ਼ੀਆਈ ਮੁਲਾਕਾਂ ਨੂੰ ਬਰਾਮਦ ਕਰਨ ਵਾਸਤੇ ਖੋਲ੍ਹਾਂਗੇ। ਉਹਨਾਂ ਕਿਹਾ ਕਿ ਇਸ ਬਰਾਮਦ ਸਦਕਾ ਅੰਮ੍ਰਿਤਸਰ ਕੌਮਾਂਤਰੀ ਵਪਾਰ ਦਾ ਕੇਂਦਰ ਬਣ ਜਾਵੇਗਾ ਤੇ ਸਾਰੇ ਖਿੱਤੇ ਨੂੰ ਇਸਦਾ ਲਾਭ ਮਿਲੇਗਾ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਹੱਦੀ ਪੱਟੀ ਵਿਚ ਉਦਯੋਗ ਸਥਾਪਿਤ ਕਰਨਾ ਵੀ ਬਹੁਤ ਜ਼ਰੂਰੀ ਹੈ ਖਾਸ ਤੌਰ ’ਤੇ ਜਦੋਂ ਉਦਯੋਗ ਪਹਾੜੀ ਰਾਜਾਂ ਵਿਚ ਮਿਲ ਰਹੀਆਂ ਰਿਆਇਤਾਂ ਕਾਰਨ ਉਥੇ ਹਿਜ਼ਰਤ ਕਰ ਗਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਸਰਹੱਦੀ ਪੱਟੀ ਵਿਚ ਵਿਸ਼ੇਸ਼ ਉਦਯੋਗਿਕ ਜ਼ੋਨ ਸਥਾਪਿਤ ਕਰਨ ਵਾਸਤੇ ਵਚਨਬੱਧ ਹੈ ਅਤੇ ਉਹ ਉਦਯੋਗਾਂ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਵੇਗਾ ਤਾਂ ਜੋ ਇਥੇ ਨਿਵੇਸ਼ ਆਕਰਸ਼ਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਨਾਲ ਸਾਰੇ ਇਲਾਕੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ।
ਇਸ ਦੌਰਾਨ ਅੱਜ ਸਾਰਾ ਇਲਾਕਾ ਹੀ ਅਕਾਲੀ ਦਲ ਦੇ ਨੀਲੇ ਅਤੇ ਕੇਸਰੀ ਰੰਗ ਵਿਚ ਰੰਗਿਆ ਗਿਆ। ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਤਜ਼ਰਬੇ ਕਰਨਾ ਬੰਦ ਕਰਨ ਅਤੇ 2027 ਦੀਆਂ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੀ ਭਲਾਈ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਇਥੇ ਹੀ ਜਿਉਂਦੇ ਹਾਂ ਤੇ ਇਥੇ ਹੀ ਮਰਾਂਗੇ। ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਭਾਵੇਂ ਉਹ ਕਾਂਗਰਸ, ਆਪ ਜਾਂ ਭਾਜਪਾ ਹੋਵੇ ਨੂੰ ਸੂਬੇ ਦੀ ਕੋਈ ਚਿੰਤਾ ਨਹੀਂ ਹੈ। ਉਹਨਾਂ ਦੀ ਇਕਲੌਤੀ ਇੱਛਾ ਸੱਤਾ ਹਥਿਆਉਣਾ ਹੈ। ਇਹੀ ਕਾਰਨ ਹੈ ਕਿ ਜਦੋਂ ਵੀ ਅਕਾਲੀ ਦਲ ਸੱਤਾ ਵਿਚ ਹੁੰਦਾ ਹੈ, ਵਿਕਾਸ ਉਦਯੋਗ ਹੀ ਹੁੰਦਾ ਹੈ ਤੇ ਇਸ ਮਗਰੋਂ ਤੁਰੰਤ ਬੰਦ ਹੋ ਜਾਂਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਕਾਂਗਰਸ ਸਰਕਾਰ ਜਾਂ ਮੌਜੂਦਾ ਆਮ ਆਦਮੀ ਪਾਰਟੀ (ਆਪ) ।
ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਤਰਨ ਤਾਰਨ ਦੇ ਆਗੂ ਕੰਚਨਪ੍ਰੀਤ ਕੌਰ ਵਰਗੇ ਸੀਨੀਅਰ ਆਗੂਆਂ ਖਿਲਾਫ ਝੂਠੇ ਕੇਸ ਦਰਜ ਹੋਣ ਦਾ ਨੋਟਿਸ ਲੈਂਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਕ ਵਾਰ ਸਾਡੀ ਸਰਕਾਰ ਬਣ ਗਈ ਤਾਂ ਅਸੀਂ ਇਹਨਾਂ ਸਾਰੇ ਕੇਸਾਂ ਦੀ ਜਾਂਚ ਵਾਸਤੇ ਕਮਿਸ਼ਨ ਸਥਾਪਿਤ ਕਰਾਂਗੇ। ਉਹਨਾਂਕਿਹਾ ਕਿ ਇਹ ਝੂਠੇ ਕੇਸ ਦਰਜ ਕਰਨ ਲਈ ਜ਼ਿੰਮੇਵਾਰ ਲੋਕਾਂ ਤੇ ਅਫਸਰਾਂ ਖਿਲਾਫ ਉਹਨਾਂ ਦੇ ਗੈਰ ਕਾਨੂੰਨੀ ਕੰਮਾਂ ਵਾਸਤੇ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਅਤੇ ਉਹਨਾਂ ਵੱਲੋਂ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦਣ ਦੇ ਮਾਮਲੇ ਦੀ ਵੀ ਜਾਂਚ ਕਰਵਾਏਗਾ। ਉਹਨਾਂ ਕਿਹਾ ਕਿ ਅਸੀਂ ਇਹਨਾਂ ਨੂੰ ਭੱਜਣ ਨਹੀਂ ਦਿਆਂਗੇ ਤੇ ਭਗਵੰਤ ਮਾਨ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।
’ਅਕਾਲੀ ਦਲ ਲਿਆਓ, ਦਿੱਲੀ ਵਾਲੀਆਂ ਪਾਰਟੀਆਂ ਭਜਾਓ’

’ਅਕਾਲੀ ਦਲ ਲਿਆਓ, ਦਿੱਲੀ ਵਾਲੀਆਂ ਪਾਰਟੀਆਂ ਭਜਾਓ’ ਦੇ ਨਾਅਰਿਆਂ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਜਿਹੜੇ ਕਿਸਾਨਾਂ ਕੋਲ ਟਿਊਬਵੈਨ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦੇਵੇਗੀ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਸਰਹੱਦੀ ਪੱਟੀ ਵਿਚ ਉਹਨਾਂ ਜ਼ਮੀਨਾਂ ਦੇ ਮਾਲਕਾਨਾਂ ਹੱਕ ਦੇਵੇਗੀ ਜੋ ਉਹ ਵਾਹ ਰਹੇ ਹਨ ਤੇ ਨਾਲ ਹੀ ਸਾਰੇ ਪ੍ਰਮੁੱਖ ਦਰਿਆਵਾਂ ’ਤੇ ਪੱਕੇ ਬੰਨ ਬਣਾਏ ਜਾਣਗੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਵਾਸਤੇ ਰੋਜ਼ਗਾਰ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਅਸੀਂ ਸਾਰੇ ਨਵੇਂ ਉਦਯੋਗਾਂ ਵਾਸਤੇ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਨੂੰ ਦੇਣਾ ਲਾਜ਼ਮੀ ਕਰਾਂਗੇ। ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਮਿਲਣ। ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ। ਅਸੀਂ ਸਰਕਾਰੀ ਅਤੇ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਤੇ ਮੈਡੀਕਲ ਕਾਲਜਾਂ ਵਿਚ 50 ਫੀਸਦੀ ਰਾਖਵਾਂਕਰਨ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਯਕੀਨੀ ਬਣਾਵਾਂਗੇ।
ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਸ: ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਵਿਸ਼ਵ ਕਬੱਡੀ ਕੱਪ ਮੁੜ ਸ਼ੁਰ ਕਰਵਾਏਗੀ ਅਤੇ ਕੁਸ਼ਤੀ ਵਿਸ਼ਵ ਕੱਪ ਵੀ ਸ਼ੁਰੂ ਕੀਤਾ ਜਾਵੇਗਾ। ਅਸੀਂ ਰੇਸ ਕੋਰਸ ਸਥਾਪਿਤ ਕਰਾਂਗੇ ਅਤੇ ਕਬੂਤਰਬਾਜ਼ੀ ਟੂਰਨਾਮੈਂਟ ਸ਼ੁਰੂ ਕਰਾਂਗੇ ਤੇ ਨਾਲ ਹੀ ’ਸੀਪ’ ਟੂਰਨਾਮੈਂਟ ਤੇ ਪਸ਼ੂ ਮੇਲੇ ਸ਼ੁਰੂ ਕਰਾਂਗੇ।
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਅਟਾਰੀ ਅਤੇ ਨੇੜਲੇ ਹਲਕਿਆਂ ਦੇ ਹੜ੍ਹ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ ਅਤੇ ਉਹਨਾਂ ਨੇ ਗੈਂਗਸਟਰਵਾਦ ਦੀ ਗੱਲ ਵੀਕੀਤੀ ਜੋ ਸੂਬੇ ਦਾ ਸਮਾਜਿਕ ਢਾਂਚਾ ਤਬਾਹ ਕਰ ਰਿਹਾ ਹੈ।
ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ,ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਗੁਰਿੰਦਰਪਾਲ ਸਿੰਘ ਰਣੀਕੇ, ਜ: ਸਵਰਨ ਸਿੰਘ ਹਰੀਪੁਰਾ ਨੇ ਵੀ ਸੰਬੋਧਨ ਕੀਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਜੋ ਲੋਕਾਂ ਦੇ ਔਖੇ ਵੇਲੇ ਨਾਲ ਖੜ੍ਹੇ ਹੋਏ ਅਤੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਕਿਸਾਨਾਂ ਦੀ ਉਦੋਂ ਮਦਦ ਕੀਤੀ ਜਦੋਂ ਆਪ ਸਰਕਾਰ ਉਹਨਾਂ ਨੂੰ ਛੱਡ ਕੇ ਭੱਜ ਗਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-