ਡਿਊਟੀ ਦੇ ਫ਼ਰਜ਼ ਨਿਭਾਉਂਦਿਆਂ ਟੁੱਟੀ ਜ਼ਿੰਦਗੀ ਦੀ ਡੋਰ : ਦਿਲ ਦਾ ਦੌਰਾ ਪੈਣ ਕਾਰਨ ਹੋਮਗਾਰਡ ਜਵਾਨ ਦੀ ਹੋਈ ਮੌਤ

4877669
Total views : 5839498

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅਬੋਹਰ/ਬੀ.ਐਨ.ਈ ਬਿਊਰੋ 

ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ਕਰਕੇ ਹੋਮਗਾਰਡ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਮਦਨ ਲਾਲ ਵਜੋਂ ਹੋਈ ਹੈ। ਤਬੀਅਤ ਵਿਗੜਨ ‘ਤੇ ਮਦਨ ਲਾਲ ਨੇ ਛੁੱਟੀ ਮੰਗੀ। ਮਦਨ ਲਾਲ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੂਰੇ ਪੰਜਾਬ ਪੁਲਿਸ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਦਨ ਲਾਲ ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਬਹਾਵਵਾਲਾ ਵਿਚ ਤਾਇਨਾਤ ਸਨ ਤੇ ਉਥੇ ਹੀ ਡਿਊਟੀ ਦੌਰਾਨ ਤਬੀਅਤ ਵਿਗੜਨ ਮਗਰੋਂ ਉਨ੍ਹਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਅੱਜ ਪਿੰਡ ਰਾਏਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਮਦਨ ਲਾਲ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News