





Total views : 5839570







Total views : 5839570ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਪੁਲੀਸ ਨੇ ਛੇਹਰਟਾ ਦੇ ਇੱਕ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ, ਜਿੱਥੋਂ 15 ਮਰੀਜ਼ਾਂ ਨੂੰ ਬਚਾਇਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਣਾ ਪ੍ਰਤਾਪ ਸਿੰਘ ਵਾਸੀ ਨਿਊ ਅੰਤਰਯਾਮੀ ਕਲੌਨੀ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਜਦੋਂ ਕਿ ਇਸ ਦੇ ਤਿੰਨ ਹੋਰ ਸਾਥੀਆਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।
ਉਸ ਕੇਂਦਰ ਵਿੱਚ ਭੋਲੇ ਭਾਲੇ ਨੌਜਵਾਨਾ ਨੂੰ ਨਸ਼ਾ ਛੁਡਾਉਣ ਦੀ ਆੜ ਵਿੱਚ ਦਾਖਲ ਕਰਕੇ ਉਹਨਾਂ ਨੂੰ ਡਰਾ ਧਮਕਾ ਕੇ ਮੋਟੀਆਂ ਰਕਮਾਂ ਵਸੂਲਦੇ ਹਨ ਅਤੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੇ ਹਨ। ਜੇਕਰ ਉਕਤ ਨੌਜਵਾਨ ਨਸ਼ਾ ਛੱਡ ਵੀ ਜਾਣ ਤਾਂ ਵੀ ਉਹਨਾਂ ਨੂੰ ਡਰਾ ਧਮਕਾ ਕੇ ਉਹਨਾਂ ਦੇ ਪਰਿਵਾਰ ਵਾਲਿਆਂ ਨਾਲ ਗੱਲ ਕਰਕੇ ਮੋਟੀਆਂ ਰਕਮਾਂ ਵਸੂਲੀਆਂ ਜਾਂਦੀਆਂ ਸਨ।
ਉਹਨਾਂ ਦੱਸਿਆ ਕਿ ਇਸ ਸੂਚਨਾ ਦੇ ਅਧਾਰ ਤੇ ਤੁਰੰਤ ਕਾਰਵਾਈ ਕੀਤੀ ਗਈ। ਜਦੋਂ ਪੁਲੀਸ ਨੇ ਇਸ ਸਥਾਨ ਤੇ ਛਾਪਾ ਮਾਰਿਆ ਤਾਂ ਉਥੋਂ ਰਾਣਾ ਪ੍ਰਤਾਪ ਸਿੰਘ ਨੂੰ ਕਾਬੂ ਕੀਤਾ ਗਿਆ। ਪੁਲੀਸ ਕਾਰਵਾਈ ਦੌਰਾਨ ਇਸ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿੱਚ ਉਸ ਵੇਲੇ ਕੋਈ ਵੀ ਡਾਕਟਰੀ ਸਹੂਲਤ ਜਾਂ ਕੋਈ ਡਾਕਟਰ ਮੌਜੂਦ ਨਹੀਂ ਸੀ ਅਤੇ ਨਾ ਹੀ ਉਕਤ ਕੇਂਦਰ ਵਿੱਚ ਮਰੀਜ ਰੱਖਣ ਦੀ ਕੋਈ ਸਹੂਲਤ ਸੀ। ਇਸ ਤੋਂ ਬਾਅਦ ਤੁਰੰਤ ਸਿਵਲ ਸਰਜਨ ਨਾਲ ਸੰਪਰਕ ਕਰਕੇ ਡਾਕਟਰਾਂ ਅਤੇ ਐਂਬੂਲੈਂਸ ਨੂੰ ਬੁਲਾ ਕੇ 15 ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ ਕਰਾਇਆ ਗਿਆ।
ਉਹਨਾਂ ਦੱਸਿਆ ਕਿ ਕਾਬੂ ਕੀਤਾ ਵਿਅਕਤੀ ਰਾਣਾ ਪ੍ਰਤਾਪ ਉਕਤ ਨਸ਼ਾ ਛਡਾਊ ਕੇਂਦਰ ਨੂੰ ਚਲਾਉਣ ਸਬੰਧੀ ਸਰਕਾਰ ਵੱਲੋਂ ਕੋਈ ਪਰਮਿਟ ਪੇਸ਼ ਨਹੀਂ ਕਰ ਸਕਿਆ। ਇਸ ਦੇ ਤਿੰਨ ਸਾਥੀਆਂ ਨੂੰ, ਜੋ ਮੌਕੇ ਤੋਂ ਫਰਾਰ ਹੋ ਗਏ ਸਨ,ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਕੇਸ ਦਰਜ ਕੀਤਾ ਗਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
