





Total views : 5915074







Total views : 5915074ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬੀ.ਐਨ.ਈ ਬਿਊਰੋ
ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋਣ ਤੋ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿੱਟ ਵਿਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ।
ਤਿੰਨ ਮਹੀਨਿਆਂ ਦਾ ਸਾਮਾਨ ਦੇਵੇਗੀ ਸਰਕਾਰ
ਇਹ ਸਹੂਲਤ ਉਨ੍ਹਾਂ ਪਰਿਵਾਰਾ ਨੂੰ ਮਿਲੇਗੀ ਜਿਨ੍ਹਾਂ ਲ ਨੀਲਾ ਰਾਸ਼ਨ ਕਾਰਡ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਲੋੜਵੰਦ ਪਰਿਵਾਰਾਂ ਨੂੰ ਰਸੋਈ ਦਾ ਜ਼ਰੂਰੀ ਸਾਮਾਨ ਇੱਕੋ ਵਾਰ ਉਪਲਬਧ ਹੋ ਸਕੇਗਾ ਅਤੇ ਉਨ੍ਹਾਂ ਨੂੰ ਵਾਧੂ ਰਾਹਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਤਿੰਨ ਮਹੀਨਿਆਂ ਦਾ ਸਾਮਾਨ ਪਹਿਲਾਂ ਹੀ ਦੇ ਦੇਵੇਗੀ, ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।ਇਸ ਵਿੱਚ ਖ਼ਾਸ ਤੌਰ ‘ਤੇ ਗੁਣਵੱਤਾ ਦਾ ਧਿਆਨ ਰੱਖਿਆ ਜਾਵੇਗਾ। ਮਾਰਕਫੈੱਡ ਵੰਡ ਪ੍ਰਣਾਲੀ ਲਈ ਇਹ ਕਿੱਟਾਂ ਤਿਆਰ ਕਰੇਗੀ ਅਤੇ ਇਸ ਦੀ ਗੁਣਵੱਤਾ ਦੀ ਪੂਰੀ ਤਰ੍ਹਾਂ ਜਾਂਚ ਵੀ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-