ਪੰਜਾਬ ਪੁਲਿਸ ‘ਚ ਇਸ ਸਾਲ ਭਰਤੀ ਕੀਤੇ ਜਾਣਗੇ 3400 ਨੌਜਵਾਨ-ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

4877623
Total views : 5839423

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬੀ.ਐਨ.ਈ ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਚ ਪੰਜਾਬ ਪੁਲਿਸ ਅਕੈਡਮੀ ਦੀ ਪਾਸਿੰਗ ਆਊਟ ਪਰੇਡ ਵਿਚ ਸ਼ਾਮਲ ਹੋਏ, ਜਿਥੇ ਉਨ੍ਹਾਂ ਐਲਾਨ ਕੀਤਾ ਕਿ ਇਸ ਸਾਲ ਪੰਜਾਬ ਪੁਲਿਸ ‘ਚ 3400 ਜਵਾਨ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 12,010 ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 2025 ‘ਚ ਭਰਤੀ ਕੀਤੇ 1900 ਤੋਂ ਵੱਧ ਜਵਾਨਾਂ ਦੀ ਟੇਨਿੰਗ ਮਾਰਚ 2026 ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ 1746 ਸਿਪਾਹੀਆਂ ਦੀ ਭਰਤੀ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਕੰਪਲੈਕਸ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕੀਤਾ
ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਕਰਕੇ, ਸੂਬਾ ਵਿਰੋਧੀ ਤਾਕਤਾਂ ਪ੍ਰਾਪਤ ਕੀਤੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।” ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖੇਗੀ।”
ਨਵ-ਨਿਯੁਕਤਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ।” ਉਨ੍ਹਾਂ ਨੇ ਨਵ-ਨਿਯੁਕਤ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।” ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”
ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕੀਤਾ।
ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਵਿਆਪਕ ਨਿਰੀਖਣ ਕੀਤਾ, ਮਾਰਚਿੰਗ ਟੁਕੜੀਆਂ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਕਾਰਵਾਈ ਦੀ ਨਿਗਰਾਨੀ ਕਰ ਰਹੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News