





Total views : 5947331







Total views : 5947331ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬੇਹੇਦ ਸਖ਼ਤ ਫੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ ‘ਤੇ ਕਈ ਗੰਭੀਰ ਇਲਜ਼ਾਮ ਲਾਏ ਹਨ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਉਹ ਨਿਰਧਾਰਤ ਸਮੇਂ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ ‘ਤੇ ਰਹਿੰਦਿਆਂ ਨਿਯਮਾਂ ਅਤੇ ਮਰਿਯਾਦਾ ਦੀ ਘੋਰ ਅਣਦੇਖੀ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-