





Total views : 5947354







Total views : 5947354ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
-1772196582942.jpg)