





Total views : 5895074







Total views : 5895074ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸਦੀ ਪਤਨੀ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਵਿੱਚ ਮਦਦ ਕਰਨ ਬਦਲੇ 50000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਬ-ਇੰਸਪੈਕਟਰ ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
-1772266762830.jpg)