ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਰਵਾਇਆ ਗਿਆ ਸਲਾਨਾ ਡਿਗਰੀ ਵੰਡ ਸਮਾਗਮ

4877623
Total views : 5839423

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬੀੜ੍ਹ ਸਾਹਿਬ/ਬਾਰਡਰ ਨਿਊਜ ਸਰਵਿਸ 

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਬੀਤੇ ਕੱਲ੍ਹ ਸਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 2024-25 ਸੈਸ਼ਨ ਵਿਚ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਦਿਤੀਆਂ ਗਈਆਂ । ਇਸ ਸਮਾਗਮ ਵਿੱਚ ਪ੍ਰੋਫੈਸਰ ਡਾ. ਸੁਖਦੇਵ ਸਿੰਘ, ਸਾਬਕਾ ਡਾਇਰੈਕਟਰ ਸਪੋਰਟਸ, ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੀ ਸ਼ੁਰੂਆਤ ਵਿੱਚ ਸ੍ਰ ਇੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਜੀ ਨੂੰ “ਜੀ ਆਇਆ ” ਕਿਹਾ।

ਕਾਲਜ ਦੀ ਸਲਾਨਾ ਪ੍ਰਗਤੀ ਰਿਪੋਰਟ ਡਾ. ਅਮਰਬੀਰ ਸਿੰਘ ਵੱਲੋਂ ਪੜ੍ਹੀ ਗਈ, ਜਿਸ ਵਿੱਚ ਕਾਲਜ ਦੀਆਂ ਸਾਲ 2025-26 ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ। ਇਸ ਤੋ ਇਲਾਵਾ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿਚ ਸਰਵਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਮੁੱਖ ਮਹਿਮਾਨ ਡਾ. ਸੁਖਦੇਵ ਸਿੰਘ ਜੀ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਮਹੱਤਵ ਬਾਰੇ ਦੱਸਿਆ ਅਤੇ ਚੰਗੇ ਰਾਹ ਤੇ ਚੱਲਣ ਲਈ ਗੁਰਬਾਣੀ ਦਾ ਓਟ ਆਸਰਾ ਲੈਣ ਤੇ ਜ਼ੋਰ ਦਿੱਤਾ । ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਸੱਭਿਆਚਾਰਿਕ ਪ੍ਰੋਗਰਾਮ ਪੇਸ਼ ਕੀਤੇ ਗਏ । ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਵੱਲੋਂ ਮੁੱਖ ਮਹਿਮਾਨ ਦਾ ਕਾਲਜ ਆਉਣ ਤੇ ਧੰਨਵਾਦ ਕੀਤਾ ਅਤੇ ਇਸ ਸਮਾਗਮ ਦੀ ਸਫ਼ਲਤਾ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਂਘਾ ਕੀਤੀ I ਸਟੇਜ ਦਾ ਸੰਚਲਣ ਪ੍ਰੋ ਸੁਰਿੰਦਰ ਸਿੰਘ ਵਲੋਂ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ । ਇਸ ਸਮੇਂ ਕਾਲਜ ਸੁਪਰਡੈਂਟ ਸ੍ਰ ਤਜਿੰਦਰਜੀਤ ਸਿੰਘ ,ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਚੰਦਪ੍ਹੀਤ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਅਮਰਪ੍ਰੀਤ ਕੌਰ, ਸ੍ਰ ਸੁਖਬੀਰ ਸਿੰਘ ਅਤੇ ਸ੍ਰ ਨਿਰਵੈਲ ਸਿੰਘ ਹਾਜ਼ਿਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News