





Total views : 5895718







Total views : 5895718ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਡਿਗਰੀ ਵੰਡ ਸਮਾਰੋਹ ਉਹ ਦਿਨ ਹੈ, ਜਦੋਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਸਫ਼ਲ ਨਤੀਜਾ ਡਿਗਰੀ ਦੇ ਰੂਪ ’ਚ ਹੱਥ ਆਉਂਦਾ ਹੈ। ਪਰ ਇਹ ਮੰਜ਼ਿਲ ਨਹੀਂ, ਸਗੋਂ ਜੀਵਨ ਦੇ ਨਵੇਂ ਸਫਰ ਦੀ ਸ਼ੁਰੂਆਤ ਹੈ। ਅੱਜ ਤੋਂ ਤੁਹਾਡੇ ਸਾਹਮਣੇ ਮੌਕਿਆਂ ਦਾ ਇਕ ਵਿਸ਼ਾਲ ਸੰਸਾਰ ਖੁੱਲ੍ਹਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੀਆਂ ਘੱਟੋ-ਘੱਟ 240 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਮੌਕੇ ਕੀਤਾ।
ਆਤਮਵਿਸ਼ਵਾਸ਼ ਹੀ ਸਫ਼ਲਤਾ ਦੀ ਕੁੰਜੀ : ਛੀਨਾ

ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਸਮਾਰੋਹ ਮੌਕੇ ਸ: ਛੀਨਾ ਨੇ ਔਰਤਾਂ ਦੀ ਸਿੱਖਿਆ ਅਤੇ ਹੋਰਨਾਂ ਵੱਖ-ਵੱਖ ਖੇਤਰਾਂ ’ਚ ਉਪਲਬੱਧੀਆਂ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਵੀ ਜ਼ਿੰਦਗੀ ’ਚ ਸਫਲ ਹੋਣ ਲਈ ਸਹੀ ਰਵੱਈਏ ਅਤੇ ਮਨ ਦੀ ਇੱਛਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਜ਼ਿੰਦਗੀ ਦੇ ਸ਼ਾਰਟਕੱਟ ਸਾਨੂੰ ਕਿਤੇ ਵੀ ਨਹੀਂ ਲੈ ਜਾਂਦੇ। ਉਨ੍ਹਾਂ ਕਿਹਾ ਸਾਨੂੰ ਇੱਕ ਅਰਥਪੂਰਨ ਅਤੇ ਸਨਮਾਨਜਨਕ ਜੀਵਨ ਜਿਉਣ ਲਈ ਚੰਗੀਆਂ ਭਾਵਨਾਵਾਂ ਅਪਣਾਉਣੀਆਂ ਚਾਹੀਦੀਆਂ ਹਨ।
ਇਸ ਮੌਕੇ ਪ੍ਰਿੰ: ਡਾ. ਮਲਹੋਤਰਾ ਨੇ ਕਾਲਜ ਦੀਆਂ ਵਿਦਿਆਰਥਣਾਂ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਕਾਲਜ ਦੀ ਤਰੱਕੀ ਸਬੰਧੀ ਕੌਂਸਲ ਦੁਆਰਾ ਸਮੇਂ ਸਮੇਂ ’ਤੇ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਪ੍ਰਸਿੱਧ ਨਾਗੀ ਪਰਿਵਾਰ ਤੋਂ ਸ੍ਰੀ ਜਤਿੰਦਰ ਸਿੰਘ ਨਾਗੀ ਨੇ ਕਿਹਾ ਕਿ ਉਹ ਖੁਸ਼ ਹਨ ਕਿ 1980 ਦੇ ਦਹਾਕੇ ’ਚ ਉਨ੍ਹਾਂ ਦੇ ਪਰਿਵਾਰ ਦੁਆਰਾ ਖੋਲਿ੍ਹਆ ਅਤੇ ਬਾਅਦ ’ਚ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੂੰ ਦਾਨ ਕੀਤਾ ਗਿਆ ਕਾਲਜ ਉਨ੍ਹਾਂ ਦੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ ਤਾਂ ਜੋ ਲੜਕੀਆਂ ਨੂੰ ਮੁੱਲ-ਅਧਾਰਿਤ ਪੇਸ਼ੇਵਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਸ: ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਪ੍ਰਿੰ: ਡਾ. ਮਲਹੋਤਰਾ ਅਤੇ ਸ੍ਰੀ ਨਾਗੀ ਨਾਲ ਮਿਲ ਕੇ ਹੋਣਹਾਰ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ: ਅਮਰੀਕ ਸਿੰਘ, ਡੀ. ਐਸ. ਰਟੌਲ, ਪ੍ਰੋ: ਅਜੈਪਾਲ ਸਿੰਘ ਢਿੱਲੋ ਅਤੇ ਹੋਰ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-