ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

4877623
Total views : 5839423

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


 ਅਜਨਾਲਾ/ਦਵਿੰਦਰ ਕੁਮਾਰ ਪੁਰੀ 

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ

ਸ੍ਰੀ ਕੇਜਰੀਵਾਲ ਦੇ ਬਾਇਜ਼ਤ ਬਰੀ ਹੋਣ ਨਾਲ ਪਾਰਟੀ ਚ ਪਏਗੀ ਨਵੀਂ ਜਾਨ: ਧਾਲੀਵਾਲ

ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ “ਆਪ” ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ) ਦੀ ਕੱਟੜ ਇਮਾਨਦਾਰ ਰਾਜਨੀਤੀ ‘ਤੇ ਮੋਹਰ ਲਗਾਏ ਜਾਣ ਨਾਲ ਜਿੱਥੇ ਪੰਜਾਬ ਚ ਮੁੱਖ ਮੰਤਰੀ ਸ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਵੱਛ ਪ੍ਰਸ਼ਾਸ਼ਨ, ਬਹੁ ਵਿਕਾਸ, ਰੁਜ਼ਗਾਰ ਤੇ ਲੋਕ ਸਹੂਲਤਾਂ ਸਕੀਮਾਂ ਸਮੇਤ ਪੰਜਾਬ ਚ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗ਼ਸਟਰਾਂ ਵਿਰੁੱਧ ਅਪ੍ਰੇਸ਼ਨ ਪਰਿਹਾਰ ਨੂੰ ਪਹਿਲਾਂ ਨਾਲੋਂ ਵੱਧ ਮਜ਼ਬੂਤੀ ਮਿਲੇਗੀ, ਉਥੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਮੂਹ ਆਗੂਆਂ ਤੇ ਵਲੰਟੀਅਰਾਂ ਚ ਹੋਰ ਨਵੇਂ ਖੂਨ ਦਾ ਸੰਚਾਰ ਹੋਣ ਨਾਲ ਨਵੀਂ ਜਾਨ ਪਏਗੀ।
ਮੁਲਾਕਤ ਉਪਰੰਤ ਗੱਲਬਾਤ ਦੌਰਾਨ  ਸ. ਧਾਲੀਵਾਲ ਨੇ ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ ਦੇ ਹੱਕ ਚ ਨਿਆਂ ਦੇ ਆਏ ਇਸ ਫੈਸਲੇ ਨੂੰ ਸ਼ੁੱਧ ਸੋਨੇ ਵਾਂਗ 100 ਫ਼ੀਸਦ ਖ਼ਰਾ ਕਰਾਰ ਦਿੱਤਾ ਅਤੇ ਕਿਹਾ ਕਿ ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News