ਸੂਬਾ ਵਾਸੀ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ -ਵਿਧਾਇਕ ਡਾ. ਜਸਬੀਰ ਸਿੰਘ ਸੰਧੂ

4877623
Total views : 5839423

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਮਿੱਕੀ ਗੁਮਟਾਲਾ

 ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜੀਟਲ ਪਹਿਲਕਦਮੀਆਂ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ। “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ।

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਤਹਿਤ ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐੱਮਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।

ਇਸ ਨਾਲ ਜ਼ਰੂਰੀ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਫ਼ੀ ਤੇਜ਼ੀ ਆਈ ਹੈ ਅਤੇ ਤਕਨਾਲੋਜੀ ਨੂੰ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨਾਲ ਜੋੜਿਆ ਗਿਆ ਹੈ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ। ਇਸ ਡਿਜੀਟਲ ਏਕੀਕਰਨ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈਜੋ ਸਿਸਟਮ ਦੀ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੀ ਡਿਜੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਟੀਚਾ ਆਮਦਨਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News