





Total views : 5947194







Total views : 5947194ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ /ਬਾਰਡਰ ਨਿਊਜ ਸਰਵਿਸ
ਗੁਰਦਾਸਪੁਰ ਵਿਖੇ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਬੀਤੇ ਦਿਨੀਂ ਪੋਸਟਮਾਰਟਮ ਕਰਾਇਆ ਗਿਆ ਜਿਸ ਮਗਰੋਂ ਅੱਜ ਉਸ ਦੀ ਲਾਸ਼ ਪਿੰਡ ਆਦੀਆ ਪਹੁੰਚੀ। ਰਣਜੀਤ ਸਿੰਘ ਦੀ ਲਾਸ਼ ਦੇਖ ਕੇ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਵਾਲਿਆਂ ਵਿਚ ਵੀ ਸੋਗ ਦੀ ਲਹਿਰ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਰਣਜੀਤ ਸਿੰਘ ਦੀ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਹਨ ਕਿ ਇਸ ਐਨਕਾਊਂਟਰ ਦੀ ਜਾਂਚ ਸੀ.ਬੀ.ਆਈ. ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਈ ਜਾਵੇ। ਇਸ ਮੁਕਾਬਲੇ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸੀ.ਬੀ.ਆਈ. ਜਾਂ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ‘ਤੇ ਅੜੀ ਐਕਸ਼ਨ ਕਮੇਟੀ; ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਇਹ ਵੀ ਮੰਗ ਹੈ ਕਿ ਜਿਹੜੇ ਐਨਕਾਊਂਟਰ ਹੁੰਦੇ ਹਨ ਜਾਂ ਝੂਠੇ ਮੁਕਾਬਲੇ ਹੁੰਦੇ ਹਨ ਉਹ ਬੰਦ ਹੋਣੇ ਚਾਹੀਦੇ ਹਨ।
ਅੱਜ ਰਣਜੀਤ ਸਿੰਘ ਐਕਸ਼ਨ ਕਮੇਟੀ ਜੋ ਕਿ 16 ਮੈਂਬਰੀ ਕਮੇਟੀ ਹੈ, ਉਸ ਵੱਲੋਂ ਫੈਸਲਾ ਲਿਆ ਗਿਆ ਹੈ ਕਿ 9 ਮਾਰਚ ਨੂੰ ਡੀਸੀ ਦਫਤਰ ਦਾ ਘਿਰਾਓ ਕਰਨ ਲਈ 11 ਵਜੇ ਗੁਰੂ ਨਾਨਕ ਪਾਰਕ ਵਿਚ ਇਕੱਠ ਹੋਵੇ ਜਿਥੇ ਸਰਕਾਰ ਕੋਲੋਂ ਮੰਗਾਂ ਮੰਨਵਾਈਆਂ ਜਾਣਗੀਆਂ ਤੇ ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤਾਂ ਅੱਗੇ ਦਾ ਫੈਸਲਾ ਐਕਸ਼ਨ ਕਮੇਟੀ ਵੱਲੋਂ ਲਿਆ ਜਾਵੇਗਾ।ਪਰਿਵਾਰ ਦਾ ਕਹਿਣਾ ਹੈ ਕਿ ਇਨਸਾਫ ਲੈਣ ਵਿਚ ਪਿੰਡ ਦੇ ਲੋਕਾਂ ਤੇ ਪੰਚਾਇਤ ਨੇ ਸਾਡਾ ਬਹੁਤ ਸਾਥ ਦਿੱਤਾ ਹੈ, ਜਿਸ ਕਰਕੇ ਇਹ ਪਿੰਡ ਇਕ ਮਿਸਾਲ ਬਣ ਗਿਆ ਹੈ ਤਾਂ ਜੋ ਅੱਗੇ ਤੋਂ ਕਿਸੇ ਵੀ ਨੌਜਵਾਨ ਨਾਲ ਅਜਿਹਾ ਨਾ ਹੋਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-