





Total views : 5915171







Total views : 5915171ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਬਿਆਸ ਦਰਿਆ ਨਾਲ ਲੱਗਦੇ ਪਿੰਡ ਘੜਕਾ ਨੇੜੇ ਪਿੱਛਾ ਕਰ ਰਹੀ ਪੁਲਿਸ ‘ਤੇ ਬਦਮਾਸ਼ਾਂ ਵੱਲੋਂ ਏਕੇ-47 ਨਾਲ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ‘ਚ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ ਹਨ।
ਮੌਕੇ ’ਤੇ ਪੁੱਜੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ 18 ਫਰਵਰੀ ਨੂੰ ਤਰਨਤਾਰਨ ਦੇ ਸਿੱਧੂ ਫਾਰਮ ਵਿਚ ਚੱਲਦੇ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਰਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਕਾਤਲਾਂ ਨੂੰ ਫੜ੍ਹਨ ਲਈ ਪੂਰੀ ਸਰਗਰਮੀ ਨਾਲ ਜੁਟੀ ਹੋਈ ਸੀ। ਇਸੇ ਦੌਰਾਨ ਥਾਣਾ ਸਦਰ ਪੱਟੀ ਦੀ ਪੁਲਿਸ ਸੂਚਨਾ ਦੇ ਅਧਾਰ ’ਤੇ ਦੋ ਸ਼ੱਕੀਆਂ ਨੂੰ ਵੇਖਿਆ। ਜਦੋਂ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਪੁਲਿਸ ਉੱਪਰ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।
ਅਪਰਾਧੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੂ, ਵਾਸੀ ਪਿੰਡ ਵਰਪਾਲ, ਅੰਮ੍ਰਿਤਸਰ ਅਤੇ ਗੁਰਦੇਵ ਸਿੰਘ ਉਰਫ਼ ਹਰਦੇਵ ਸਿੰਘ ਉਰਫ਼ ਬਾਬਾ, ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ।ਪੁਲਿਸ ਦੋਵਾਂ ਦੀ ਭਾਲ ਕਰ ਰਹੀ ਸੀ ਅਤੇ 26 ਫਰਵਰੀ ਨੂੰ ਪੁਲਿਸ ਨੇ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਕੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਸੀ।ਇਸ ਕਤਲਕਾਂਡ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-