ਅੰਮ੍ਰਿਤਸਰ ‘ਚ ਪੁਲਿਸ ਨੇ ਸਰਹੱਦ ਪਾਰੋ ਆਏ 5 ਵਿਦੇਸ਼ੀ ਪਸਤੌਲਾਂ ਸਮੇਤ ਇਕ ਨਾਬਾਲਗ ਸਣੇ ਛੇ ਕੀਤੇ ਕਾਬੂ

4877623
Total views : 5839423

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈਬਿਊਰੋ 

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ  ਕਾਰਵਾਈ ਕਰਦਿਆਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਇਸ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਪੰਜ ਆਧੁਨਿਕ ਪਿਸਟਲ (ਗੌਲਕ 9mm, PX5 .30 ਬੋਰ, ਟੌਰਸ 9mm, ਗ੍ਰੇਟਾ 9mm ਪਾਕਿਸਤਾਨ ਵਿੱਚ ਬਣਿਆ ਹੋਇਆ ਅਤੇ ਇੱਕ .30 ਬੋਰ), 34 ਜ਼ਿੰਦਾ ਰੌਂਦ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ।ਅੰਮ੍ਰਿਤਸਰ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ, ਜਿਸ ਸੰਬੰਧੀ ਛੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿੰਨ੍ਹਾਂ ’ਚ ਇਕ ਨਾਬਾਲਗ ਲੜਕਾ ਵੀ ਸ਼ਾਮਿਲ ਹੈ।

ਜਿਸ ਸਬੰਧੀ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਹਥਿਆਰ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ।ਇਸ ਸਬੰਧ ਵਿੱਚ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।ਇਸ ਸਮੇ ਉਨ੍ਹਾਂ ਨਾਲ ਡੀ.ਸੀ.ਪੀ. ਰਵਿੰਦਰ ਪਾਲ ਸਿੰਘ , ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News