





Total views : 5839423







Total views : 5839423ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਕਲਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਲੈਫਟੀਨੈਂਟ ਗਵਰਨਰ ( ਉੱਪ ਰਾਜਪਾਲ ) ਲਗਾਏ ਜਾਣ ਤੇ ਸੰਸਥਾਵਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਖਾਲਸਾ ਵਿੱਦਿਅਕ ਸੰਸਥਾਵਾਂ ਦੇ ਆਨਰੇਰੀ ਸਕੱਤਰ ਪਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਦੀ ਬਤੌਰ ਉੱਪ ਰਾਜਪਾਲ ਨਿਯੁਕਤੀ ਸਰਹਾਲੀ ਦੀਆਂ ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਂ ਅਤੇ ਇਲਾਕੇ ਲਈ ਬੜੇ ਮਾਣ ਦੀ ਗੱਲ ਹੈ।
ਓਹਨਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਵੱਲੋਂ ਲੰਮਾ ਸਮਾਂ ਇੱਕ ਕੁਸ਼ਲ ਡਿਪਲੋਮੈਟ ਵਜੋਂ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਹੈ ਅਤੇ ਓਹਨਾਂ ਦੇ ਇਸ ਜਜ਼ਬੇ ਨੂੰ ਦੇਖਦਿਆਂ ਹੀ ਭਾਰਤ ਸਰਕਾਰ ਨੇ ਓਹਨਾਂ ਨੂੰ ਦਿੱਲੀ ਦਾ ਉੱਪ ਰਾਜਪਾਲ ਨਿਯੁਕਤ ਕੀਤਾ ਹੈ। ਓਹਨਾਂ ਆਸ ਪ੍ਰਗਟਾਈ ਕਿ ਤਰਨਜੀਤ ਸਿੰਘ ਸੰਧੂ ਆਪਣੀ ਇਸ ਨਵੀਂ ਨਿਯੁਕਤੀ ਦੌਰਾਨ ਵੀ ਬੇਮਿਸਾਲ ਸੇਵਾਵਾਂ ਦੇਣਗੇ। ਇਸ ਮੌਕੇ ਓਹਨਾਂ ਨਾਲ ਸੰਸਥਾਵਾਂ ਦੀ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਕਰਨਲ ਬਲਬੀਰ ਸਿੰਘ ਸੰਧੂ,ਕੋਆਡੀਨੇਟਰ ਅਮਨਦੀਪ ਕੌਰ, ਅਜੇ ਸਿੰਘ ਹੁੰਦਲ ਪ੍ਰਿੰਸੀਪਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਅਰਜਿੰਦਰ ਕੌਰ ਸਮੇਤ ਸਮੂਹ ਸਟਾਫ ਨੇ ਵੀ ਸ੍ਰ ਸੰਧੂ ਦੀ ਇਸ ਨਿਯੁਕਤੀ ਤੇ ਖੁਸ਼ੀ ਪ੍ਰਗਟਾਈ।
ਜਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਦੇ ਦਾਦਾ ਸ੍ਰ ਤੇਜਾ ਸਿੰਘ ਸਮੁੰਦਰੀ ਨੇ 1917 ਵਿੱਚ ਗੁਰੂ ਗੋਬਿੰਦ ਸਿੰਘ ਖਾਲਸਾ ਹਾਈ ਸਕੂਲ ਸਰਹਾਲੀ ਦੀ ਸਥਾਪਨਾ ਕੀਤੀ ਸੀ ਜੋ ਹੁਣ ਵਿੱਦਿਅਕ ਸੰਸਥਾਵਾਂ ਦੇ ਸਮੂਹ ਵਜੋਂ ਇਲਾਕੇ ਦੀ ਸੇਵਾ ਕਰ ਰਹੀਆਂ ਹਨ। ਇਸ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਹੁਣ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਨਾਲ ਨਾਲ ਖਾਲਸਾ ਕਾਲਜ ਲੜਕੀਆਂ, ਪਬਲਿਕ ਸਕੂਲ , ਪ੍ਰਾਇਮਰੀ ਸਕੂਲ ਅਤੇ ਲੜਕੀਆਂ ਦੀ ਆਈ ਟੀ ਆਈ ਵੀ ਚਲਾਈ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-