ਪੰਜਾਬ ਸਰਕਾਰ ਨੇ ਆਮ ਵਰਗ ਦੀਆਂ ਔਰਤਾਂ ਲਈ 1000 ਰੁਪਏ ਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਮਹੀਨਾ ਦੇਣ ਦਾ ਪੇਸ਼ ਕੀਤੇ ਬਜਟ ‘ਚ ਕੀਤਾ ਐਲਾਨ

4878516
Total views : 5840971

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਐਸ.ਸੀ. ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ‌ਦਿੱਤਾ ਜਾਵੇਗਾ।

ਵਿੱਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ ਪਰ ਲੱਖਾਂ ਨੂੰ ਲੱਗਿਆ ਝਟਕਾ! 

ਜਾਣੋ ਕਿਸ ਦੇ ਖਾਤੇ ‘ਚ ਆਉਣਗੇ ਪੈਸੇ ਤੇ ਕੌਣ ਰਹਿ ਜਾਵੇਗਾ ਵਾਂਝਾ-

ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭ ਲਈ ਕੋਈ ਵਿੱਤੀ ਆਮਦਨ ਦੀ ਸੀਮਾ ਤਾਂ ਨਹੀਂ ਰੱਖੀ ਹੈ ਪਰ ਇਸਦੇ ਲਈ ਕੁਝ ਨਿਯਮਾਂ ਅਤੇ ਕਾਨੂੰਨਾਂ ਦਾ ਪ੍ਰਬੰਧ ਕੀਤਾ ਹੈ। ਇਸ ਯੋਜਨਾ ਦਾ ਲਾਭ ਸਰਕਾਰੀ ਅਤੇ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ। ਇਹੀ ਨਹੀਂ ਜਿਨ੍ਹਾਂ ਔਰਤਾਂ ਨੂੰ ਬੁਢਾਪਾ, ਵਿਧਵਾ, ਨਿਰਾਸ਼ਰਿਤ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ ਉਹ ਵੀ ਇਸ ਯੋਜਨਾ ਦੀਆਂ ਲਾਭਪਾਤਰੀ ਨਹੀਂ ਬਣ ਸਕਣਗੀਆਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਕਰਦੀਆਂ ਜਾਂ ਸੇਵਾ ਮੁਕਤ ਮਹਿਲਾਵਾਂ ਨੂੰ ਨਹੀਂ ਮਿਲੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਨ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਦਾ ਬਜਟ ਮਾਵਾਂ ਭੈਣਾਂ ਨੂੰ ਸਮਰਪਿਤ ਸੀ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News