





Total views : 5841385







Total views : 5841385ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਡਿਊਟੀ ਨੂੰ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਵਾਲੀਆਂ 33 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬੀ.ਐੱਲ.ਓਜ਼. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਚੋਣ ਪ੍ਰਕਿਰਿਆ ਵਿੱਚ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸਰਾਹਨਾ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਅਪਡੇਟ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੁੰਦੀ ਹੈ, ਜਿਸ ਵਿੱਚ ਬੀ.ਐਲ.ਓ. ਦੀ ਭੂਮਿਕਾ ਕੇਂਦਰੀ ਮਹੱਤਵ ਰੱਖਦੀ ਹੈ। ਉਨ੍ਹਾਂ ਬੀ.ਐਲ.ਓਜ ਨੂੰ ਚੋਣ ਪ੍ਰਕਿਰਿਆ ਦਾ ਅਹਿਮ ਧੁਰਾ ਆਖਦਿਆਂ ਕਿਹਾ ਕਿ ਮਹਿਲਾ ਬੀ.ਐਲ.ਓ. ਘਰ-ਘਰ ਜਾ ਕੇ ਯੋਗ ਵੋਟਰਾਂ ਦੀ ਸਨਾਖਤ ਕਰਦੀਆਂ ਹਨ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਸੋਧ ਕਰਕੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ।
ਮਹਿਲਾ ਬੀ.ਐਲ.ਓ. ਨਾਲ ਗੱਲਬਾਤ ਕਰਕੇ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਪ੍ਰਾਪਤ ਕੀਤੀ ਜਾਣਕਾਰੀ
ਡਿਪਟੀ ਕਮਿਸ਼ਨਰ ਨੇ ਮਹਿਲਾ ਬੀ.ਐਲ.ਓ. ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਿਤ ਕਾਰਗੁਜ਼ਾਰੀ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਡਿਊਟੀ ਨਿਭਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸਦਾ ਤੁਰੰਤ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ-ਕਮ-ਜ਼ਿਲ੍ਹਾ ਸਵੀਪ ਨੋਡਲ ਅਫਸਰ ਸ਼੍ਰੀ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਸ਼੍ਰੀ ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਸ਼੍ਰੀ ਰਜਿੰਦਰ ਸਿੰਘ, ਸਵੀਪ ਇੰਚਾਰਜ ਸੌਰਵ ਖੋਸਲਾ, ਸ਼੍ਰੀ ਰਾਜ ਕੁਮਾਰ ਅਤੇ ਪੰਕਜ ਕੁਮਾਰ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
