‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਪ੍ਰੀਵਾਰਾਂ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

4925969
Total views : 5915253

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿਖੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਬਾਇਜ਼ਤ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਕਰਦਿਆ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਅਤੇ ਪਾਰਟੀ ਤੇ ਪੰਜ ਉੱਚ ਆਗੂਆਂ ਨੂੰ ਜਿਸ ਕੇਸ ਵਿੱਚ ਫਸਾਇਆ ਗਿਆ ਸੀ ਉਸ ਕੇਸ ਸਬੰਧੀ ਅਦਾਲਤ ਨੇ ਇਹ ਕਹਿ ਕੇ ਬਰੀ ਕੀਤਾ ਕਿ ਇਹ ਕੇਸ ਤਾਂ ਅਦਾਲਤ ਵਿੱਚ ਚਲਾਉਣ ਦੇ ਲਾਇਕ ਵੀ ਨਹੀਂ ਹੈ।

ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਚੁੱਕੇ ਹਨ ਪਰ ਅੱਜ ਉਹ ਉਪਰੋਕਤ ਕੇਸ ਵਿੱਚੋਂ ਬਰੀ ਹੋਣ ਤੋਂ ਉਪਰੰਤ ਆਪਣੀ ਧਰਮ ਪਤਨੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਹਨਾਂ ਦੀ ਧਰਮ ਪਤਨੀ ਦੇ ਨਾਲ ਨਤਮਸਤਕ ਹੋਣ ਲਈ ਉਚੇਚੇ ਤੌਰ ‘ਤੇ ਪਹੁੰਚੇ ਹਨ।  ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਆਉਂਦੇ ਸਮੇਂ ਵਿਚ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 16 ਮਾਰਚ ਨੂੰ ਟਾਟਾ ਸਟੀਲ ਵੱਲੋਂ ਇੰਡਸਟਰੀ ਸ਼ੁਰੂ ਕੀਤੀ ਜਾ ਰਹੀ ਹੈ। ਜੋ ਭਾਰਤ ਵਿੱਚ ਜਮਸ਼ੇਦਪੁਰ ਤੋਂ ਬਾਅਦ ਇੱਕ ਵੱਡੀ ਇੰਡਸਟਰੀ ਟਾਟਾ ਸਟੀਲ ਦੀ ਪੰਜਾਬ ਵਿੱਚ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News