ਕੰਚਨਪ੍ਰੀਤ ਕੌਰ ਨੂੰ ਮਿਲੀ ਵੱਡੀ ਜੁਮੇਵਾਰੀ ! ਸ਼੍ਰੌਮਣੀ ਅਕਾਲੀ ਦਲ ਨੇ ਤਰਨ ਤਾਰਨ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ

4880109
Total views : 5843476

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ‘ਚ ਸ਼ੌ੍ਮਣੀ ਅਕਾਲੀ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਦੌਰਾਨ ਚਰਚਾ ‘ਚ ਆਈ ਉਨਾਂ ਦੀ ਧੀ ਕੰਚਨਪ੍ਰੀਤ ਕੌਰ ਨੂੰ ਅੱਜ ਸ੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਵੱਡੀ ਜੁਮੇਵਾਰੀ ਸੌਪੀ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕੇ- “ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਵਧਾਈ ਦਿੰਦਾ ਹਾਂ। ਇਹ ਧੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਜੁਝਾਰੂ ਅਤੇ ਦਲੇਰ ਮੈਂਬਰ ਹੈ, ਜਿਸਨੇ ਹਾਲ ਹੀ ਵਿੱਚ ਤਰਨਤਾਰਨ ਉਪ ਚੋਣ ਵਿੱਚ ਸਰਕਾਰੀ ਦਬਾਅ ਦੇ ਬਾਵਜੂਦ ਆਪਣੀ ਮਾਤਾ ਜੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ।ਕੰਚਨਪ੍ਰੀਤ ਕੌਰ ਤਰਨਤਾਰਨ ’ਚ ਜ਼ਿਮਨੀ ਚੋਣ ਦੌਰਾਨ ਹਲਕੇ ਵਿਚ ਆਏ ਸਨ ਅਤੇ ਉਨ੍ਹਾਂ ਉੱਪਰ ਕਈ ਪਰਚੇ ਦਰਜੇ ਹੋਣ ਦੇ ਨਾਲ-ਨਾਲ ਇਕ ਕੇਸ ਵਿਚ ਤਰਨਤਾਰਨ ’ਚ ਸਾਰੀ ਰਾਤ ਅਦਾਲਤ ਲੱਗਣ ਤੋਂ ਬਾਅਦ ਉਨ੍ਹਾਂ ਦਾ ਚਿਹਰਾ ਪੰਜਾਬ ਪੱਧਰ ’ਤੇ ਪਛਾਣਿਆ ਜਾਣ ਲੱਗਾ ਸੀ।

ਉਨ੍ਹਾਂ ਅੱਗੇ ਲਿਖਿਆ ਕਿ ਉਸਦਾ ਅਟੁੱਟ ਸਮਰਪਣ ਅਤੇ ਹਿੰਮਤ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ। ਨਵੀਂ ਭੂਮਿਕਾ ਵਿੱਚ ਉਸਦੀ ਸਫਲਤਾ ਦੀ ਕਾਮਨਾ ਕਰਦਾ ਹਾਂ। ਉਹ ਇਸੇ ਤਰ੍ਹਾਂ ਦਲੇਰੀ ਨਾਲ ਅਗਵਾਈ ਕਰਦੀ ਰਹੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News