





Total views : 5845786







Total views : 5845786ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਪੰਜਾਬ ਦੇ ਵੱਡੇ ਅਫ਼ਸਰਾਂ ਦੀ ਦੂਜੇ ਸੂਬਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਵਿਚ ਡਿਊਟੀ ਲੱਗ ਗਈ ਹੈ। ਜਿਸ ਤੋਂ ਬਾਅਦ ਅਧਿਕਾਰੀਆਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦਰਅਸਲ, ਇਹ ਚੋਣ ਡਿਊਟੀ ਲਗਭਗ ਦੋ ਮਹੀਨੇ ਤੱਕ ਚੱਲੇਗੀ। ਜਾਣਕਾਰੀ ਮੁਤਾਬਕ, ਪੰਜਾਬ ਦੇ 26 ਆਈ.ਏ.ਐੱਸ ਅਤੇ 7 ਆਈ.ਪੀ.ਐੱਸ ਅਫ਼ਸਰਾਂ ਨੂੰ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਨਰਲ ਅਤੇ ਸੁਰੱਖਿਆ ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਦੋ ਮਹੀਨੇ ਤੱਕ ਚੱਲੇਗੀ ਚੋਣ ਡਿਊਟੀ –ਇਨ੍ਹਾਂ ਸਾਰੇ ਅਫ਼ਸਰਾਂ ਨੂੰ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ, ਯਾਨੀ ਨਤੀਜਿਆਂ ਦੇ ਐਲਾਨ ਤੱਕ ਆਪਣੇ-ਆਪਣੇ ਰਾਜਾਂ ਵਿੱਚ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ, ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਮਈ ਨੂੰ ਹੋਵੇਗਾ।
ਚੋਣ ਕਮਿਸ਼ਨ ਵੱਲੋਂ ਇਨ੍ਹਾਂ ਅਫ਼ਸਰਾਂ ਨੂੰ ਨਾਮਜ਼ਦਗੀ ਤੋਂ ਲੈ ਕੇ ਚੋਣ ਪ੍ਰਚਾਰ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਤੱਕ ਦੀ ਪੂਰੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਮੁਤਾਬਕ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਵੀ ਦੂਜੇ ਰਾਜਾਂ ਦੇ ਸੀਨੀਅਰ ਆਈ.ਏ.ਐੱਸ ਅਤੇ ਆਈ.ਪੀ.ਐੱਸ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਨਿਯੁਕਤ ਕੀਤਾ ਜਾਂਦਾ ਹੈ।ਬਾਹਰਲੇ ਰਾਜਾਂ ‘ਚ ਭੇਜੇ ਗਏ ਸੀਨੀਅਰ ਆਈ.ਏ.ਐਸ ਤੇ ਆਈ.ਪੀ.ਐਸ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-


ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-