





Total views : 5947189







Total views : 5947189ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਪਿਛਲੇ ਦਿਨੀਂ ਮੁਅੱਤਲ ਕਰਨ ਤੋਂ ਬਾਅਦ ਮੰਗਲਵਾਰ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸ਼੍ਰੋਮਣੀ ਕਮੇਟੀ ਦੇ ਬਤੌਰ ਸਕੱਤਰ ਦੀਆਂ ਸੇਵਾਵਾਂ ਵੀ ਸੌਂਪ ਦਿੱਤੀਆਂ ਹਨ।
ਬਲਵਿੰਦਰ ਸਿੰਘ ਕਾਹਲਵਾਂ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਗੈਰ ਹਾਜਰੀ ਵਿਚ ਸਕੱਤਰ ਦੇ ਕੰਮ ਨੂੰ ਦੇਖਦੇ ਸਨ। ਦਸਣਯੋਗ ਹੈ ਕਿ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਐਮਏ ਸਿੱਖ ਸਟੱਡੀ ਤੋਂ ਪਹਿਲਾਂ ਤਿੰਨ ਸਾਲ ਗੁਰੂ ਕਾਸ਼ੀ ਤਲਵੰਡੀ ਸਾਬੋ ਤੋਂ ਗੁਰਮਤਿ ਪ੍ਰਚਾਰਕ ਦੀ ਡਿਗਰੀ ਹਾਸਲ ਕੀਤੀ ਹੈ। ਕਾਹਲਵਾਂ ਨੇ ਧਰਮ ਪ੍ਰਚਾਰ ਕਮੇਟੀ ਵਿਚ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਦੇ ਨਾਲ ਗੁਰਦੁਆਰਾ ਸਾਹਿਬਾਨ ਵਿਚ ਬਤੌਰ ਮੈਨੇਜਰ ਵੀ ਸੇਵਾਵਾਂ ਨਿਭਾਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-