





Total views : 5947318







Total views : 5947318ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇਲਾਕਾ ਗੁਰੂ ਬਾਜ਼ਾਰ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਜਿਸ ਸਬੰਧੀ ਜਾਣਕਾਰੀ ਦੇਦਿਆਂ ਸ੍ਰੀ ਰਵਿੰਦਰ ਪਾਲ ਸਿੰਘ ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਜਖ਼ਮੀ ਵਿਅਕਤੀ ਹਸਪਤਾਲ ਵਿੱਚ ਦਾਖਲ ਹੈ, ਜਿੱਥੇ ਉਸ ਦੀ ਸਰਜਰੀ ਹੋ ਚੁੱਕੀ ਹੈ ਅਤੇ ਉਹ ਹੁਣ ਖ਼ਤਰੇ ਤੋਂ ਬਾਹਰ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਵੱਲੋਂ ਇਸ ਘਟਨਾ ਸਬੰਧੀ ਪਹਿਲਾਂ ਦਿੱਤੀ ਗਈ ਜਾਣਕਾਰੀ ਗਲਤ ਸੀ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀ ਅਚਾਨਕ ਲੱਗੀ, ਜਦੋਂ ਪਰਿਵਾਰਕ ਮੈਂਬਰ ਵੱਲੋਂ ਲਾਇਸੈਂਸੀ ਪਿਸਟਲ ਚੈੱਕ ਕੀਤਾ ਜਾ ਰਿਹਾ ਸੀ।ਮੁੱਢਲੀ ਜਾਂਚ ਵਿੱਚ ਇਸ ਮਾਮਲੇ ਦਾ ਕਿਸੇ ਵੀ ਗੈਂਗਸਟਰ ਨਾਲ ਕੋਈ ਸੰਬੰਧ ਸਾਹਮਣੇ ਨਹੀਂ ਆਇਆ ਹੈ। ਅਗਲੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱੱਧ ਅੱਗੇ ਸ਼ੇਅਰ ਕਰੋ-