





Total views : 5847095







Total views : 5847095ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬੀ.ਐਨ.ਈ ਬਿਊਰੋ
ਕਰੀਬ ਡੇਢ ਸਾਲ ਪਹਿਲਾਂ ਬਠਿੰਡਾ ‘ਚ ਪੁਲਿਸ ਹਿਰਾਸਤ ਦੌਰਾਨ ਇਕ ਵਿਅਕਤੀ ਦੀ ਮੌਤ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ‘ਚ ਮੁਲਜ਼ਮ ਠਹਿਰਾਏ ਗਏ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਖ਼ਿਲਾਫ਼ ਹੱਤਿਆ ਸਮੇਤ ਹੋਰ ਧਾਰਾਵਾਂ ਤਹਿਤ ਟਰਾਇਲ ਚੱਲੇਗਾ। ਸਥਾਨਕ ਅਦਾਲਤ ਨੇ ਕੇਸ ਨੂੰ ਸੈਸ਼ਨ ਕੋਰਟ ‘ਚ ਭੇਜ ਦਿੱਤਾ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਰਸਵੀਨ ਕੌਰ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਮੌਜੂਦ ਹਨ। ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ।
ਮੁਲਜ਼ਮਾਂ ਵਿੱਚ ਉਸ ਸਮੇਂ ਦੇ ਸੀਆਈਏ-1 ਦੇ ਤਤਕਾਲੀ ਇੰਚਾਰਜ ਇੰਸਪੈਕਟਰ ਨਵਪ੍ਰੀਤ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਅਤੇ ਕਾਂਸਟੇਬਲ ਗਗਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਹਨ। ਇਹ ਸਾਰੇ ਉਸ ਸਮੇਂ ਬਠਿੰਡਾ ਦੀ ਸੀਆਈਏ-1 ਯੂਨਿਟ ‘ਚ ਤਾਇਨਾਤ ਸਨ।ਮਾਮਲਾ ਭਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਲੱਖੀ ਜੰਗਲ ਨਾਲ ਜੁੜਿਆ ਹੋਇਆ ਹੈ। ਭਿੰਦਰ ਸਿੰਘ ਨੂੰ ਸੀਆਈਏ ਵਨ ਪੁਲਿਸ ਨੇ 17 ਅਕਤੂਬਰ 2024 ਨੂੰ ਨਜਾਇਜ ਹਥਿਆਰਾਂ ਦੇ ਸ਼ੱਕ ’ਚ ਕਥਿਤ ਤੌਰ ’ਤੇ ਚੁੱਕ ਲਿਆ ਜਿਸ ਦੀ ਕਥਿਤ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਮੁਢਲੇ ਤੌਰ ’ਤੇ ਸਾਹਮਣੇ ਆਇਆ ਸੀ ਕਿ ਭਿੰਦਰ ਨੂੰ ਵਾਟਰ ਬੋਰਡਿੰਗ ਦਾ ਸ਼ਿਕਾਰ ਬਣਾਇਆ ਗਿਆ ਜੋ ਇੱਕ ਬਦਨਾਮ ਤਕਨੀਕ ਹੈ ਜਿਸ ਵਿੱਚ ਨੱਕ ਅਤੇ ਮੂੰਹ ਵਿੱਚ ਪਾਣੀ ਪਾਇਆ ਜਾਂਦਾ ਹੈ। ਉਦੋਂ ਫਿਰੋਜ਼ਪੁਰ ਜੇਲ੍ਹ ’ਚ ਬੰਦ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਸੈਸ਼ਨ ਜੱਜ ਫਿਰੋਜ਼ਪੁਰ ਨੂੰ ਪੱਤਰ ਰਾਹੀਂ ਦੋਸ਼ ਲਾਇਆ ਸੀ ਕਿ ਉਸਦੇ ਭਰਾ ਨੂੰ ਪੁਲਿਸ ਨੇ ਗੈਰਕਾਨੂੰਨੀ ਤੌਰ ’ਤੇ ਹਿਰਾਸਤ ਵਿੱਚ ਲਿਆ ਅਤੇ ਤਸੀਹੇ ਦੇਕੇ ਮੌਤ ਦੇ ਘਾਟ ਉਤਾਰ ਦਿੱਤਾ ।ਖਬਰ ਨੂੰ ਵੱਧ ਤੋ ਵੱੱਧ ਅੱਗੇ ਸ਼ੇਅਰ ਕਰੋ-
