ਲੋਕ ਅਦਾਲਤਾਂ ਵਿੱਚ ਬਿਜਲੀ ਬਿੱਲਾਂ ਦੀ ਪੂਰੀ ਛੂਟ ਦੇਣ ਦਾ ਦਾਅਵਾ ਕਰਨ ਵਾਲੇ ਬਿਆਨ ਬਿਲਕੁਲ ਬੇਬੁਨਿਆਦ-ਸਿਵਲ ਜੱਜ ਅਮਰਦੀਪ ਸਿੰਘ ਬੈਂਸ

4882427
Total views : 5847112

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਸ੍ਰੀ ਅਮਰਦੀਪ ਸਿੰਘ ਬੈਂਸਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ `ਤੇ ਫੈਲ ਰਹੀ ਗਲਤ ਅਤੇ ਧੋਖੇਬਾਜ਼ ਜਾਣਕਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੈੱਸ ਬਿਆਨ ਜਾਰੀ ਕਰਕੇ ਇਹ ਸਪੱਸ਼ਟ ਕੀਤਾ ਹੈ ਕਿ ਕੁਝ ਵੀਡੀਓਜ਼ ਅਤੇ ਸੁਨੇਹੇ ਜਿਨ੍ਹਾਂ ਵਿੱਚ ਲੋਕ ਅਦਾਲਤਾਂ ਵਿੱਚ ਬਿਜਲੀ ਬਿੱਲਾਂ ਦੀ ਪੂਰੀ ਛੂਟ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈਉਹ ਨਕਲੀਗੁੰਮਰਾਹ ਕਰਨ ਵਾਲੇ ਅਤੇ ਬੇਬੁਨਿਆਦ ਹਨ।ਉਨ੍ਹਾਂ ਇਹ ਵੀ ਦੱਸਿਆ ਕਿ 14 ਮਾਰਚ 2026 ਨੂੰ ਦੇਸ਼ ਭਰ ਵਿੱਚਸਮੇਤ ਅੰਮ੍ਰਿਤਸਰ ਵਿੱਚਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਸੀਜਿੱਥੇ ਵੱਡੀ ਗਿਣਤੀ ਵਿੱਚ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਕੁਝ ਬਿਜਲੀ ਬਿੱਲਾਂ ਨਾਲ ਸੰਬੰਧਤ ਮਾਮਲਿਆਂ ਵਿੱਚ ਸੀਮਿਤ ਰਾਹਤ ਜਿਵੇਂ ਸਮਝੌਤੇ ਜਾਂ ਛੋਟੀਆਂ ਛੂਟਾਂ ਦਿੱਤੀਆਂ ਗਈਆਂ ਸਨਪਰ ਕਿਸੇ ਵੀ ਮਾਮਲੇ ਵਿੱਚ ਬਿਜਲੀ ਬਿੱਲਾਂ ਦੀ ਪੂਰੀ ਛੂਟ ਨਾ ਤਾਂ ਐਲਾਨੀ ਗਈ ਅਤੇ ਨਾ ਹੀ ਦਿੱਤੀ ਗਈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੋਸ਼ਲ ਮੀਡੀਆ `ਤੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਕੀਤੀ ਤਾੜਨਾ 

ਸ੍ਰੀ ਅਮਰਦੀਪ ਸਿੰਘ ਬੈਂਸਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਕਿਹਾ ਕਿ ਇਸ ਦੇ ਬਾਵਜੂਦਕੁਝ ਗਲਤ ਤੱਤ ਨਕਲੀ ਵੀਡੀਓਜ਼ ਅਤੇ ਪੋਸਟਾਂ ਰਾਹੀਂ ਝੂਠੇ ਦਾਅਵੇ ਕਰ ਰਹੇ ਹਨਨਕਲੀ ਲੋਗੋ ਅਤੇ ਪਹਿਚਾਣਾਂ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਫਾਰਮ ਭਰਨ ਜਾਂ ਪੈਸੇ ਟ੍ਰਾਂਸਫਰ ਕਰਨ ਲਈ ਕਹਿ ਰਹੇ ਹਨ। ਇਹ ਸਾਰੇ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ ਅਤੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਨਾ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਅਤੇ ਨਾ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਕੋਈ ਇਸ ਤਰ੍ਹਾਂ ਦੀ ਘੋਸ਼ਣਾ ਕੀਤੀ ਗਈ ਹੈ।

ਨਾਗਰਿਕਾਂ ਨੂੰ ਸੁਚੇਤ ਕੀਤਾ ਕਿ ਇਸ ਤਰ੍ਹਾਂ ਦੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਦਾ ਮਕਸਦ ਲੋਕਾਂ ਤੋਂ ਪੈਸੇ ਅਤੇ ਸੰਵੇਦਨਸ਼ੀਲ ਨਿੱਜੀ ਜਾਣਕਾਰੀ ਪ੍ਰਾਪਤ ਕਰਨਾ ਹੈ।ਸਿਵਲ ਜੱਜ ਸੀਨੀਅਰ ਡਿਵੀਜ਼ਨ ਨੇ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਇਸ ਤਰ੍ਹਾਂ ਦੀ ਨਕਲੀ ਸਮੱਗਰੀ ਤਿਆਰ ਕਰਦਾ ਜਾਂ ਫੈਲਾਉਂਦਾ ਪਾਇਆ ਗਿਆਉਸ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀਜਿਸ ਵਿੱਚ ਗ੍ਰਿਫ਼ਤਾਰੀਜੁਰਮਾਨੇ ਅਤੇ ਮੁਕੱਦਮਾ ਸ਼ਾਮਲ ਹਨ।

ਉਨ੍ਹਾਂ ਜਨਤਾ ਲਈ ਸਲਾਹ ਜਾਰੀ ਕਰਦਿਆਂ ਕਿਹਾ ਕਿ ਸਿਰਫ਼ ਸਰਕਾਰੀ ਸਰੋਤਾਂ ਤੋਂ ਮਿਲਣ ਵਾਲੀ ਜਾਣਕਾਰੀ `ਤੇ ਹੀ ਭਰੋਸਾ ਕਰੋ। ਪੀ.ਐੱਸ.ਪੀ.ਸੀ.ਐੱਲ. ਦੀ ਅਧਿਕਾਰਿਕ ਵੈਬਸਾਈਟ ਜਾਂ ਮੋਬਾਈਲ ਐਪ ਰਾਹੀਂ ਜਾਣਕਾਰੀ ਦੀ ਪੁਸ਼ਟੀ ਕਰੋ। ਅਣਜਾਣ ਲਿੰਕਾਂ ਤੇ ਕਲਿੱਕ ਨਾ ਕਰੋ ਅਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ। ਇਸ ਤਰ੍ਹਾਂ ਦੇ ਗੁੰਮਰਾਹ ਕਰਨ ਵਾਲੇ ਸੁਨੇਹਿਆਂ ਦੇ ਆਧਾਰ ਤੇ ਪੈਸੇ ਟ੍ਰਾਂਸਫਰ ਨਾ ਕਰੋ। ਕਿਸੇ ਵੀ ਸ਼ੱਕੀ ਸਮੱਗਰੀ ਦੀ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਸੂਚਨਾ ਦਿਓ।

ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈਜਨਤਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 0183-2220205 ਜਾਂ ਟੋਲ-ਫ਼ਰੀ ਨੰਬਰ 15100 `ਤੇ ਸੰਪਰਕ ਕਰ ਸਕਦੀ ਹੈ ਜਾਂ ਆਪਣੇ ਨੇੜਲੇ ਲੀਗਲ ਏਡ ਕਲੀਨਿਕ ਤੇ ਜਾ ਸਕਦੀ ਹੈ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵੱਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਾਵਧਾਨ ਰਹਿਣਧੋਖਾਧੜੀ ਤੋਂ ਬਚਣ ਅਤੇ ਹੋਰਾਂ ਵਿੱਚ ਵੀ ਜਾਗਰੂਕਤਾ ਫੈਲਾਉਣ।ਖਬਰ ਨੂੰ ਵੱਧ ਤੋ ਵੱੱਧ ਅੱਗੇ ਸ਼ੇਅਰ ਕਰੋ-

Share this News