





Total views : 5947189







Total views : 5947189ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਦੇ ਪ੍ਰਸਿੱਧ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੇਬੇ ਨਾਨਕੀ ਵਾਰਡ ਵਿੱਚੋਂ ਤਿੰਨ ਦਿਨਾਂ ਦਾ ਨਵਜੰਮਿਆ ਬੱਚਾ ਅਗਵਾ ਹੋ ਗਿਆ। ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚਾ ਬੇਬੇ ਨਾਨਕੀ ਵਾਰਡ ਵਿੱਚ ਆਪਣੀ ਮਾਂ ਦੇ ਕੋਲ ਸੀ। ਇਸ ਦੌਰਾਨ ਇੱਕ ਅਣਪਛਾਤੀ ਮਹਿਲਾ, ਜੋ ਪਿਛਲੇ ਕੁਝ ਦਿਨਾਂ ਤੋਂ ਪਰਿਵਾਰ ਨਾਲ ਗੱਲਬਾਤ ਕਰ ਰਹੀ ਸੀ, ਬੱਚੇ ਨੂੰ ਲੈ ਕੇ ਫਰਾਰ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮਹਿਲਾ ਤਿੰਨ-ਚਾਰ ਦਿਨਾਂ ਤੋਂ ਹਸਪਤਾਲ ਵਿੱਚ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਦੀ ਰਹਿੰਦੀ ਸੀ ਅਤੇ ਪਰਿਵਾਰ ਨੂੰ ਲੱਗਿਆ ਕਿ ਉਹ ਕਿਸੇ ਜਾਣ-ਪਛਾਣ ਵਾਲੇ ਦੀ ਰਿਸ਼ਤੇਦਾਰ ਹੋਵੇਗੀ।ਜਿਸ ਸਬੰਧੀ ਮੀਡੀਆ ਨਾਲ ਗੱਲ ਕਰਦਿਆ ਥਾਣਾਂ ਮਜੀਠਾ ਰੋਡ ਦੇ ਮੁੱਖ ਅਫਸਰ ਇੰਸ਼: ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਿਹੜੀ ਮਹਿਲਾ ਦਾ ਬੱਚਾ ਗਾਇਬ ਹੋਇਆ ਹੈ ਉਸ ਦਾ ਨਾਮ ਰਾਣੀ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀਢੰਡ ਕਸੇਲ ਜਿਲਾ ਤਰਨ ਤਾਰਨ ਹੈ। ਸੂਚਨਾ ਮਿਲਣ ‘ਤੇ ਪੁਲਿਸ ਵਲੋ ਹਰਕੱਤ ‘ਚ ਆਂਉਦਿਆ ਸਾਰੇ ਸੀ.ਸੀ.ਟੀ.ਵੀ ਕੈਮਰਿਆ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ਣ ਦਾ ਪਤਾ ਲਗਾਕੇ ਬੱਚਾ ਬ੍ਰਾਮਦ ਕਰਕੇ ਮਾਪਿਆ ਨੂੰ ਸੌਪਿਆ ਜਾਏਗਾ।ਖਬਰ ਨੂੰ ਵੱਧ ਤੋ ਵੱੱਧ ਅੱਗੇ ਸ਼ੇਅਰ ਕਰੋ-