ਗਿਆਨੀ ਹਰਪ੍ਰੀਤ ਸਿਘ ਨੇ ਕਈ ਸੀਨੀਅਰ ਆਗੂਆ ਨੂੰ ਅਹੁਦੇ ਦੇ ਕੇ ਅਕਾਲੀ ਦਲ ਪੁਨਰਸੁਰਜੀਤ ‘ਚ ਸੌਪੀ ਵੱਡੀ ਜੁਮੇਵਾਰੀ

4947102
Total views : 5947169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 
ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਹਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿਘ ਦੇ ਆਦੇਸ਼ਾਂ ਅਨੁਸਾਰ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।
ਇਸ ਫੈਸਲੇ ਨੂੰ ਪਾਰਟੀ ਦੀ ਭਵਿੱਖੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਿੱਥੇ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਲਿਆਉਣ ਲਈ ਨਵੇਂ ਅਤੇ ਤਜ਼ਰਬੇਕਾਰ ਚਿਹਰਿਆਂ ਨੂੰ ਅੱਗੇ ਲਿਆਂਦਾ ਗਿਆ ਹੈ। ਪਾਰਟੀ ਵੱਲੋਂ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਜਥੇਬੰਦਕ ਸਕੱਤਰ ਦੇ ਅਹੁਦਿਆਂ ‘ਤੇ ਕਈ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News