





Total views : 5847828







Total views : 5847828ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ/ਬੀ.ਐਨ.ਈ ਬਿਊਰੋ
ਮਹਾਨ ਕਾਰ ਸੇਵਕ ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਅਤੇ ਸੰਤ ਬਾਬਾ ਦਰਸ਼ਨ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸਰਹੱਦੀ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਮਿਤੀ 18 ਮਾਰਚ 2026 ਸਲਾਨਾ ਖੇਡ ਦਿਵਸ ਮਨਾਇਆ ਗਿਆ। ਕਾਲਜ ਦੇ ਪ੍ਰੋਫੈਸਰ ਇੰਦਰਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਖੇਡ ਦਿਵਸ ਦੌਰਾਨ ਵਿਦਿਆਰਥੀਆਂ ਦੇ ਕ੍ਰਿਕਟ, ਰੋਪ ਸਕਿਪਿੰਗ, ਆਰਮ ਰੈਸਲਿੰਗ, ਲੈਮਨ ਸਪੂਨ ਰੇਸ, ਥਰੀ ਲੈਗ ਰੇਸ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਲੜਕਿਆਂ ਵਿੱਚੋਂ ਅੰਮ੍ਰਿਤਪਾਲ ਸਿੰਘ ਬੀ.ਏ ਦੂਜਾ ਸਮੈਸਟਰ ਅਤੇ ਲੜਕੀਆਂ ਵਿੱਚੋਂ ਮਨਪ੍ਰੀਤ ਕੌਰ ਬੀ ਏ ਸਮੈਸਟਰ ਦੂਜਾ ਨੂੰ ਬੈਸਟ ਖਿਡਾਰੀ ਚੁਣਿਆ ਗਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਖੇਡਾਂ ਮਨੁੱਖ ਨੂੰ ਚੰਗੀ ਜੀਵਨ ਜਾਚ ਸਿੱਖਣ ਲਈ ਸਹਾਇਕ ਹੁੰਦੀਆਂ ਹਨ ਅਤੇ ਨਾਲ ਹੀ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ। ਇਹ ਸਮੁੱਚਾ ਖੇਡ ਦਿਵਸ ਪ੍ਰੋਫੈਸਰ ਅੰਮ੍ਰਿਤਪਾਲ ਸਿੰਘ ਪ੍ਰੋਫੈਸਰ ਸੁਰਿੰਦਰ ਸਿੰਘ ਅਤੇ ਪ੍ਰੋਫੈਸਰ ਸੁਖਪਾਲ ਕੌਰ ਦੀ ਦੇਖਰੇਖ ਹੇਠ ਸਫਲਤਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਤਜਿੰਦਰਜੀਤ ਸਿੰਘ ਸੁਪਰਡੈਂਟ, ਪ੍ਰੋ ਅਮਰਬੀਰ ਸਿੰਘ,ਪ੍ਰੋਫੈਸਰ ਅਕਵਿੰਦਰ ਕੌਰ, ਪ੍ਰੋਫੈਸਰ ਚੰਦਪ੍ਰੀਤ ਕੌਰ, ਪ੍ਰੋਫੈਸਰ ਅਮਰਜੀਤ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ, ਸ. ਸੁਖਬੀਰ ਸਿੰਘ, ਗੁਰਬਚਨ ਸਿੰਘ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-