





Total views : 5896137







Total views : 5896137ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ।
ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
