ਅੰਮ੍ਰਿਤਸਰ ਦੇ ਨਾਮੀ ਹਸਪਤਾਲ ਦੇ ਚਾਰ ਡਾਕਟਰਾਂ ਵਿਰੁੱਧ ਪੁਲਿਸ ਨੇ ਕੀਤਾ ਕੇਸ ਦਰਜ ! ਮਾਮਲਾ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦਾ

4883252
Total views : 5848347

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ ਬਾਰਡਰ ਨਿਊਜ ਸਰਵਿਸ

ਅੰਮ੍ਰਿਤਸਰ ਦੇ ਨਾਮਵਰ ਹਸਪਤਾਲ ‘ਚ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ 9 ਅਕਤੂਬਰ ਨੂੰ ਫੋਰਟਿਸ ਐਸਕਾਰਟ ਹਸਪਤਾਲ ਕੀਤੀ ਸਰਜਰੀ ਦੌਰਾਨ ਹੋਈ ਮੌਤ ਦੇ ਮਾਮਲੇ ‘ਚ ਪੀ੍ਰਵਾਰ ਵਲੋ ਹਸਪਤਾਲ ਪ੍ਰਬੰਧਨ ‘ਤੇ ਲਾਪ੍ਰਵਾਹੀ ਵਰਤਣ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦੀ ਇਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ, ਐਸ.ਆਈ.ਟੀ. ਨੇ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ।

ਰਿਪੋਰਟ ’ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ’ਚ ਸਰਜੀਕਲ ਪ੍ਰਕਿਰਿਆ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਇਸ ਮਾਮਲੇ ਦੇ ਸੰਬੰਧ ’ਚ ਅੰਮ੍ਰਿਤਸਰ ਪੁਲਿਸ ਨੇ ਬੀਐਨਐਸ (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) ਦੀ ਧਾਰਾ 106(1) ਤਹਿਤ ਫੋਰਟਿਸ ਐਸਕਾਰਟ ਹਸਪਤਾਲ ਦੇ 4 ਸੀਨੀਅਰ ਡਾਕਟਰਾਂ ਵਿਰੁੱਧ ਲਾਪਰਵਾਹੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਡਾ. ਤਾਪਿਸ਼ ਸ਼ੁਕਲਾ (ਆਰਥੋਪੈਡਿਕ ਸਰਜਨ), ਡਾ. ਅਲਕਾ ਤਿਵਾੜੀ (ਕੰਸਲਟੈਂਟ ਅਨੱਸਥੀਸੀਆ), ਡਾ. ਰਾਜੇਂਦਰ ਕੌਰ (ਅਨੱਸਥੀਸੀਆ ਵਿਭਾਗ ਦੇ ਮੁਖੀ) ਅਤੇ ਡਾ. ਅਰੁਣ ਕੁਮਾਰ ਚੋਪੜਾ (ਕਾਰਡੀਓਲੋਜੀ ਵਿਭਾਗ ਵਿਚ ਸਲਾਹਕਾਰ) ਸਾਰੇ ਫੋਰਟਿਸ ਐਸਕਾਰਟਸ ਹਸਪਤਾਲ ਨਾਲ ਜੁੜੇ – ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News