ਪੁਲਿਸ ਨੇ ਸੁਲਝਾਈ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ! ਪੁੱਤ ਨੇ ਹੀ ਭਾੜੇ ਦੇ ਕਾਤਲਾਂ ਤੋ ਕਰਵਾਇਆ ਸੀ ਕਤਲ

4883268
Total views : 5848367

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਪੁਰੀ 

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਅੰਨੇ ਕਤਲ ਮਾਮਲੇ ਨੂੰ ਟਰੇਸ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ, ਜਿਸ ਨੇ ਸਾਰੇ ਇਲਾਕੇ ਨੂੰ ਹੈਰਾਨ ਕਰ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਪੀ. ਡੀ. ਅਦਿੱਤਯ ਵਾਇਰਰ  ਨੇ ਕਿਹਾ ਕਿ ਪਿੰਡ ਮੋਹਨ-ਭੰਡਾਰੀਆਂ ਵਿੱਚ 14 ਮਾਰਚ 2026 ਨੂੰ ਇੱਕ ਔਰਤ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਨਾ ਸਿਰਫ ਕਾਤਲਾਂ ਨੂੰ ਗ੍ਰਿਫਤਾਰ ਕੀਤਾ, ਸਗੋਂ ਇਸ ਸਾਜ਼ਿਸ਼ ਦੇ ਮਾਸਟਰਮਾਈਂਡ ਨੂੰ ਵੀ ਬੇਨਕਾਬ ਕਰ ਦਿੱਤਾ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ ਪਰਮਜੀਤ ਕੌਰ (65) ਵਜੋਂ ਹੋਈ, ਜੋ ਆਪਣੇ ਨਵੇਂ ਬਣ ਰਹੇ ਘਰ ਵਿੱਚ ਮੌਜੂਦ ਸੀ। ਦੁਪਹਿਰ ਸਮੇਂ ਜਦੋਂ ਮਿਸਤਰੀ ਅਤੇ ਮਜ਼ਦੂਰ ਖਾਣਾ ਖਾਣ ਲਈ ਗਏ ਹੋਏ ਸਨ, ਤਾਂ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸਦੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ।

ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੀ ਮਦਦ ਨਾਲ 16 ਮਾਰਚ ਨੂੰ ਦੋ ਦੋਸ਼ੀਆਂ ਹਰਮਨਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਤੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ, ਸੋਨੇ ਦੇ ਗਹਿਣੇ ਅਤੇ ਬਿਜਲੀ ਦੀ ਤਾਰ ਬਰਾਮਦ ਕੀਤੀ ਗਈ, ਜਿਸ ਨਾਲ ਮ੍ਰਿਤਕ ਦਾ ਗਲਾ ਘੁੱਟਿਆ ਗਿਆ ਸੀ।

ਸਖ਼ਤ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਚੌਕਾਉਂਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਇਹ ਕਤਲ ਮ੍ਰਿਤਕ ਦੇ ਆਪਣੇ ਪੁੱਤਰ ਸੁਮਨਦੀਪ ਸਿੰਘ ਦੇ ਕਹਿਣ ‘ਤੇ ਕੀਤਾ ਗਿਆ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੁਮਨਦੀਪ ਸਿੰਘ ਨੂੰ ਨਾਮਜ਼ਦ ਕਰਕੇ 19 ਮਾਰਚ ਨੂੰ ਗ੍ਰਿਫਤਾਰ ਕਰ ਲਿਆ।

ਤਫਤੀਸ਼ ਵਿੱਚ ਸਾਹਮਣੇ ਆਇਆ ਕਿ ਸੁਮਨਦੀਪ ਸਿੰਘ ਦਾ ਆਪਣੀ ਮਾਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਹ ਚਾਹੁੰਦਾ ਸੀ ਕਿ ਨਵਾਂ ਬਣ ਰਿਹਾ ਘਰ ਉਸਦੇ ਨਾਮ ਕਰ ਦਿੱਤਾ ਜਾਵੇ, ਪਰ ਮਾਂ ਦੇ ਇਨਕਾਰ ਕਰਨ ‘ਤੇ ਉਸਨੇ ਕਿਰਾਏ ਦੇ ਕਾਤਲਾਂ ਨੂੰ ਪੈਸੇ ਦੇ ਕੇ ਇਹ ਹੱਤਿਆ ਕਰਵਾ ਦਿੱਤੀ।

ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਵੀ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਲਾਲਚ ਅਤੇ ਜਾਇਦਾਦੀ ਵਿਵਾਦ ਕਿੰਨੇ ਖਤਰਨਾਕ ਨਤੀਜੇ ਪੈਦਾ ਕਰ ਸਕਦੇ ਹਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News