





Total views : 5915261







Total views : 5915261ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵੇਅਰਹਾਊਸ ਦੇ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਜਿੰਨਾ ਕੋਲ ਅੰਮ੍ਰਿਤਸਰ ਤੇ ਤਰਨ ਤਾਰਨ ਦਾ ਚਾਰਜ ਸੀ, ਵਲੋ ਆਪਣੇ ਅੰਮ੍ਰਿਤਸਰ ਸਥਿਤ ਘਰ ‘ਚ ਖੁਦਕਸ਼ੀ ਕਰਨ ਦੀ ਵੀਡੀਓ ਵਾਇਰਲ ਹੋਣ ਤੇ ਉਨਾਂ ਵਲੋ ਇਸ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜੁਮੇਵਾਰ ਠਹਿਰਾਏ ਜਾਣ ਤੋ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋ ਉਨਾਂ ਤੋ ਅਸਤੀਫਾ ਲੈਕੇ ਮੁੱਖ ਸਕੱਤਰ ਪੰਜਾਬ ਨੂੰ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।
ਜਿਸ ਤੋ ਬਾਅਦ ਲਾਲਜੀਤ ਸਿੰਘ ਭੁੱਲਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ “ਝੂਠੇ ਅਤੇ ਬੇਬੁਨਿਆਦ” ਕਰਾਰ ਦਿੱਤਾ ਹੈ।ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਪਾਰਟੀ ਦੀ ਨੈਤਿਕਤਾ ਅਤੇ ਸੱਚਾਈ ਦੀ ਰਾਹ ‘ਤੇ ਚੱਲਦਿਆਂ ਖ਼ੁਦ ਨੂੰ ਜਾਂਚ ਲਈ ਪੇਸ਼ ਕਰ ਰਹੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
