ਵੇਅਰ ਹਾਊਸ ਦੇ ਜਿਲਾ ਮੈਨੇਜਰ ਖੁਦਕਸ਼ੀ ਮਾਮਲੇ ‘ਚ ਜਾਂਚ ਦੌਰਾਨ ਲਾਲਜੀਤ ਦੀ ਭਮਿਕਾ ਸਾਹਮਣੇ ਆਈ ਤਾ ਜਰੂਰ ਕਾਰਵਾਈ ਹੋਵੇਗੀ- ਮੁੱਖ ਮੰਤਰੀ ਮਾਨ

4947102
Total views : 5947169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਵਿਵਾਦਿਤ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕੀਤੀ ਹੈ, ਉਸ ਦੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਅਸੀਂ ਜਾਂਚ ਤੋਂ ਪਹਿਲਾਂ ਹੀ ਆਪਣੇ ਮੰਤਰੀ ਦਾ ਅਸਤੀਫ਼ਾ ਲੈ ਲਿਆ ਹੈ। ਜਾਂਚ ਵਿੱਚ ਦੋਸ਼ੀ ਸਾਬਤ ਹੋਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਦੀ ਕੁਤਾਹੀ ਕਿਸੇ ਵਿਅਕਤੀ ਦੀ ਜਾਨ ਲੈਂਦੀ ਹੈ ਤਾਂ ਬਖ਼ਸ਼ਾਂਗੇ ਨਹੀਂ।

ਕੀ ਹੈ ਪੂਰਾ ਮਾਮਲਾ?

ਇਹ ਵਿਵਾਦ ਪੰਜਾਬ ਵੇਅਰ ਹਾਊਸ ਦੇ ਅੰਮ੍ਰਿਤਸਰ ਵਿੱਚ ਤੈਨਾਤ ਜ਼ਿਲ੍ਹਾ ਅਧਿਕਾਰੀ ਗਗਨ ਰੰਧਾਵਾ ਦੀ ਇੱਕ ਵੀਡੀਓ ਤੋਂ ਸ਼ੁਰੂ ਹੋਇਆ। ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ। ਵੀਡੀਓ ’ਚ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਉਸ ’ਤੇ ਦਬਾਅ ਬਣਾ ਰਹੇ ਸੀ। ਆਪਣੇ ਨਜ਼ਦੀਕੀਆਂ ਨੂੰ ਟੈਂਡਰ ਦਿਵਾਉਣਾ ਚਾਹੁੰਦੇ ਸੀ। 
ਵੀਡੀਓ ਵਿੱਚ ਗਗਨ ਰੰਧਾਵਾ ਨੇ ਕਥਿਤ ਤੌਰ ‘ਤੇ ਮੰਤਰੀ ਲਾਲਜੀਤ ਭੁੱਲਰ ‘ਤੇ ਰਿਸ਼ਵਤ ਮੰਗਣ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਰੰਧਾਵਾ ਨੇ ਆਪਣੀ ‘ਆਖ਼ਰੀ ਵੀਡੀਓ’ ਵਿੱਚ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
Share this News