ਅੰਮ੍ਰਿਤਸਰ ‘ਚ ਲਾਲਜੀਤ ਭੁੱਲਰ ‘ਤੇ ਪੁਲਿਸ ਦੀ ਵੱਡੀ ਕਾਰਵਾਈ ! ਪਿਤਾ ਤੇ ਪੀ.ਏ ਸਮੇਤ ਵੇਅਰਹਾਊਸ ਦੇ ਜਿਲਾ ਮੈਨੇਜਰ ਰੰਧਾਵਾ ਨੂੰ ਖੁਦਕਸੀ ਲਈ ਉਕਸਾਉਣ ਲਈ ਐਫ.ਆਈ.ਆਰ ਕੀਤੀ ਦਰਜ

4925975
Total views : 5915261

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਪੰਜਾਬ  ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਕੱਤਰ (ਪੀਏ) ਦਿਲਬਾਗ ਸਿੰਘ ਵਿਰੁੱਧ  ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

News18

 ਤਿੰਨਾਂ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 108 ਤਹਿਤ ਖੁਦਕੁਸ਼ੀ ਲਈ ਉਕਸਾਉਣ, 351(3) ਅਪਰਾਧਿਕ ਧਮਕੀ ਦੇਣ ਅਤੇ 3(5) ਅਪਰਾਧ ਲਈ ਉਕਸਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਪੁਲਿਸ ਨੇ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅੱਧੀ ਰਾਤ ਨੂੰ ਮਾਮਲਾ ਦਰਜ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨਾ ਸਿਰਫ਼ ਸਾਬਕਾ ਮੰਤਰੀ, ਸਗੋਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਮੰਤਰੀ ਦੇ ਪੀ.ਏ.  ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।

  ਡੀ.ਐਮ. ਰੰਧਾਵਾ ਨੇ ਮਰਨ ਤੋਂ ਪਹਿਲਾਂ ਬਣਾਈ ਵੀਡੀਓ ਅਤੇ ਆਪਣੇ ਪੱਤਰਾਂ ਵਿੱਚ ਇਨ੍ਹਾਂ ਸਾਰਿਆਂ ‘ਤੇ ਗੰਭੀਰ ਦੋਸ਼ ਲਗਾਏ ਸਨ।ਦੱਸ ਦੇਈਏ ਕਿ ਗਗਨਦੀਪ ਰੰਧਾਵਾ ਨੇ ਬੀਤੇ ਦਿਨ ਸਵੇਰੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ, ‘ਆਪ’ ਸਰਕਾਰ ਨੇ ਭੁੱਲਰ ਦਾ ਅਸਤੀਫਾ ਲਿਆ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਵਿੱਚ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਹਨ।ਭੁੱਲਰ ਦੀ ਗ੍ਰਿਫਤਾਰੀ ਲਈ ਵਿਰੋਧੀ ਧਿਰਾਂ ਅੱਜ ਮ੍ਰਿਤਕ ਦੇ ਪ੍ਰੀਵਾਰ ਨਾਲ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਸਾਂਝੇ ਤੌਰ ‘ਤੇ ਘਿਰਾਓ ਕਰਨਗੀਆਂ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News