





Total views : 5947203







Total views : 5947203ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਵੇਅਰਹਾਊਸ ਦੇ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਐਫ.ਆਈ.ਆਰ. ਦਰਜ ਹੋਣ ਤੋ ਬਾਅਦ ਵੀ ਰੰਧਾਵਾ ਪ੍ਰੀਵਾਰ ਸਤੁੰਸ਼ਟ ਨਹੀ ਹੋਇਆ, ਜਿੰਨਾ ਦੀ ਮੰਗ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਪੋਸਟਮਾਰਟਮ ਜਾਂ ਅੰਤਿਮ ਸੰਸਕਾਰ ਨਹੀਂ ਕਰਨਗੇ।

ਜਦੋਂ ਅੱਜ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਰੋਕ ਦਿੱਤਾ। ਪਰਿਵਾਰ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਕਿਸੇ ਵੀ ਪੁਲਿਸ ਕਾਰਵਾਈ ਵਿੱਚ ਸਹਿਯੋਗ ਨਹੀਂ ਕਰਨਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-