ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਜਗਤਪੁਰਾ ਦਾ  ਅਗਾਂਹਵਧੂ ਕਿਸਾਨ ਜਰਨੈਲ ਸਿੰਘ ਬਠਿੰਡਾ ਵਿਖੇ ਅੱਜ ਲੱਗੇ ਕਿਸਾਨ ਮੇਲੇ ਵਿਚ ਸਨਮਾਨਿਤ

4947136
Total views : 5947205

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੀ.ਐਨ.ਈ ਬਿਊਰੋ  

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਜਗਤਪੁਰਾ ਦੇ ਅਗਾਂਹਵਧੂ ਕਿਸਾਨ ਜਰਨੈਲ ਸਿੰਘ ਨੂੰ ਪੀ. ਏ. ਯੂ -ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਅੱਜ ਲੱਗੇ ਕਿਸਾਨ ਮੇਲੇ ਵਿਚ ਮੁੱਖ ਮਹਿਮਾਨ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਵੀ ਦਿੱਤੀ ਗਈ।

ਇਹ ਸਨਮਾਨ ਉਨ੍ਹਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਦਿਆਂ ਹੋਇਆਂ ਨਵੀਨੀਕਰਨ ਅਤੇ ਖੇਤੀ ਵਿਭਿੰਨਤਾ ਅਪਨਾਉਣ ਲਈ ਬਾਗਬਾਨੀ ਦੇ ਖੇਤਰ ਵਿਚ ਫੁੱਲਾਂ  ਦੀ ਖੇਤੀ ਕਰਕੇ ਅਗਾਂਹਵਧੂ ਸੋਚ ਨੂੰ ਬਰਕਰਾਰ ਰੱਖਦੇ ਹੋਏ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ, ਉੱਪ ਕੁਲਪਤੀ, ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਮੌਜੂਦ ਸਨ । ਸਾਰੇ ਹੀ ਮੌਜੂਦ ਅਧਿਕਾਰੀਆਂ ਵੱਲੋਂ  ਜਰਨੈਲ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਅਗਾਂਹਵਧੂ ਕਿਸਾਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ 20-21 ਮਾਰਚ, 2026 ਨੂੰ ਹੋਏ ਦੋ ਦਿਨਾ ਕਿਸਾਨ ਮੇਲੇ ‘ਤੇ ਫ਼ਸਲਾਂ ਦੇ ਮੁਕਾਬਲੇ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮੱਲ੍ਹਾ ਦੇ ਅਗਾਂਹਵਧੂ ਕਿਸਾਨ  ਬਲਜੀਤ ਸਿੰਘ ਨੂੰ ਗੇਂਦੇ ਦੇ ਫੁੱਲਾਂ ਦਾ ਦੂਜਾ ਇਨਾਮ ਮਿਲਿਆ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News