





Total views : 5947116







Total views : 5947116ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲੀਸ ਵੱਲੋਂ ਅੱਜ ਬਾਅਦ ਦੁਪਿਹਰ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ,ਜਿੱਥੇ ਅਦਾਲਤ ਵਿੱਚ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਸੱਤ ਦਿਨ ਦਾ ਪੁਲੀਸ ਰਿਮਾਂਡ ਦੇਣ ਦੀ ਮੰਗ ਕੀਤੀ ਗਈ।

ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੇ ਡੀਐਮ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।ਅਦਾਲਤ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਦਾ ਪੱਖ ਸੁਣਨ ਤੋਂ ਬਾਅਦ ਪੁੱਛਗਿੱਛ ਵਾਸਤੇ ਪੰਜ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-