





Total views : 5895953







Total views : 5895953ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਕਿਉਕਿ ਪੰਜਾਬ ਦੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋ ਬਾਅਦ ਪੰਜਾਬ ਪੁਲਿਸ ਵਲੋ ਆਪ ਦੇ ਵਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।ਦਰਅਸਲ, ਪਠਾਣਮਾਜਰਾ ਦੀ ਗ੍ਰਿਫ਼ਤਾਰੀ ਪਿੱਛੇ ਹੋਟਲ ਦਾ ਵਾਈ-ਫਾਈ ਕੁਨੈਕਸਨ ਅਹਿਮ ਸੁਰਾਗ ਬਣਿਆ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗਵਾਲੀਅਰ ਦੇ ਹੋਟਲ ਦੇ ਵਾਈ-ਫਾਈ ਤੋਂ ਇਕ ਯੂ. ਕੇ. ਨੰਬਰ ਐਕਟਿਵ ਹੋਣ ਦਾ ਪਤਾ ਲੱਗਿਆ, ਜਿਸ ਦੀ ਜਾਂਚ ਕਰਨ ‘ਤੇ ਸਾਹਮਣੇ ਆਇਆ ਕਿ ਇਹ ਨੰਬਰ ਖ਼ੁਦ ਪਠਾਣਮਾਜਰਾ ਇਸਤੇਮਾਲ ਕਰ ਰਿਹਾ ਸੀ।
ਪੁਲਿਸ ਦੀਆਂ ਕਰੀਬ 5-6 ਟੀਮਾਂ ਕਰ ਰਹੀਆਂ ਸੀ ਭਾਲ
ਇਸ ਇਕ ਗਲਤੀ ਨੇ ਪੁਲਿਸ ਨੂੰ ਪਠਾਣਮਾਜਰਾ ਤੱਕ ਪਹੁੰਚਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਕਰੀਬ 5-6 ਟੀਮਾਂ ਇਸ ਹਾਈ ਪ੍ਰੋਫਾਈਲ ਮਾਮਲੇ ‘ਚ ਸੁਰਾਗ ਜੁਟਾਉਣ ‘ਚ ਲੱਗੀਆਂ ਹੋਈਆਂ ਸਨ। ਆਖ਼ਰਕਾਰ 2 ਦਿਨ ਦੇ ਆਪਰੇਸ਼ਨ ਤੋਂ ਬਾਅਦ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਤੋਂ ਪਠਾਣਮਾਜਰਾ ਨੂੰ ਉਸ ਦੇ 3 ਸਾਥੀਆਂ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ। 
ਪਠਾਣਮਾਜਰਾ ‘ਤੇ ਇੱਕ ਔਰਤ ਨੇ ਯੌਨ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਸਨ, ਜਿਸ ਦੇ ਚੱਲਦਿਆਂ ਉਸ ਦੇ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਸੀ। ਉਹ ਪਹਿਲਾਂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰੀ ਮਗਰੋਂ ਫ਼ਰਾਰ ਹੋ ਕੇ ਵਿਦੇਸ਼ ਭੱਜ ਗਿਆ ਸੀ ਅਤੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਸਰਕਾਰ ਖ਼ਿਲਾਫ਼ ਬਿਆਨ ਦਿੰਦਾ ਰਹਿੰਦਾ ਸੀ। ਬਾਅਦ ‘ਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਪਠਾਣਮਾਜਰਾ ਦੇ ਵਕੀਲਾਂ ਨੇ ਸੁਪਰੀਮ ਕੋਰਟ ‘ਚ ਵੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ 25 ਮਾਰਚ ਨੂੰ ਹੋਣੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਕਾਰਪੀਓ ਗੱਡੀ ‘ਚ ਦਿੱਲੀ ਜਾ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-